ਵਾਹਨਾਂ ਦੀ ਜ਼ਬਰਦਸਤ ਟੱਕਰ ਹੋਇ ਦੱਖਣੀ ਅਫਰੀਕਾ ''ਚ, 20 ਲੋਕਾਂ ਦੀ ਹੋਇ ਮੌਤ। 

 ਵਾਹਨਾਂ ਦੀ ਜ਼ਬਰਦਸਤ ਟੱਕਰ ਹੋਇ ਦੱਖਣੀ ਅਫਰੀਕਾ ''ਚ, 20 ਲੋਕਾਂ ਦੀ ਹੋਇ ਮੌਤ। 

ਦੱਖਣੀ ਅਫਰੀਕਾ ਦੇ ਲਿਮਪੋਪੋ ਸੂਬੇ ਵਿੱਚ ਇੱਕ ਕੈਸ਼ ਇਨ ਟਰਾਂਜ਼ਿਟ ਟਰੱਕ ਦੇ ਕੰਟਰੋਲ ਗੁਆਉਣ ਅਤੇ ਇੱਕ ਸਾਹਮਣੇ ਤੋਂ ਆ ਰਹੀ ਬੱਸ ਨਾਲ ਟਕਰਾ ਜਾਣ ਕਾਰਨ ਘੱਟ ਤੋਂ ਘੱਟ 20 ਲੋਕਾਂ ਦੀ ਮੌਤ ਹੋ ਗਈ ਅਤੇ 60 ਤੋਂ ਵਧੇਰੇ ਜ਼ਖ਼ਮੀ ਹੋ ਗਏ।  ਸਥਾਨਕ ਟਰਾਂਸਪੋਰਟ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

                                              Image

ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਲਿਮਪੋਪੋ ਪ੍ਰੋਵਿੰਸ਼ੀਅਲ ਡਿਪਾਰਟਮੈਂਟ ਆਫ ਟਰਾਂਸਪੋਰਟ ਅਤੇ ਕਮਿਊਨਿਟੀ ਸੇਫਟੀ ਨੇ ਇਕ ਬਿਆਨ 'ਚ ਦੱਸਿਆ ਕਿ ''ਇਹ ਹਾਦਸਾ ਸੋਮਵਾਰ ਸ਼ਾਮ ਕਰੀਬ 5 ਵਜੇ ਵੇਂਬੇ ਜ਼ਿਲੇ 'ਚ ਮੁਸੀਨਾ ਵੱਲ ਜਾਣ ਵਾਲੀ ਸੜਕ N1-29 ਮਾਸ਼ੋਵੇਲਾ 'ਤੇ ਵਾਪਰਿਆ। ਵਿਭਾਗ ਨੇ ਅੱਗੇ ਦੱਸਿਆ ਕਿ 10 ਯਾਤਰੀਆਂ ਨੂੰ ਗੰਭੀਰ ਸੱਟਾਂ, 16 ਨੂੰ ਦਰਮਿਆਨੀ ਅਤੇ 35 ਨੂੰ ਮਾਮੂਲੀ ਸੱਟਾਂ ਲੱਗਣ ਦੀ ਸੂਚਨਾ ਹੈ। ਜ਼ਖਮੀ ਯਾਤਰੀਆਂ ਨੂੰ ਡਾਕਟਰੀ ਸਹਾਇਤਾ ਲਈ ਹਸਪਤਾਲਾਂ ਵਿੱਚ ਲਿਜਾਇਆ ਗਿਆ।ਹਾਦਸੇ ਦੇ ਕਾਰਨਾਂ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਭਾਗ ਦੇ ਅਨੁਸਾਰ ਪੁਲਸ ਗੋਤਾਖੋਰੀ ਟੀਮ ਨੇੜਲੀ ਨਦੀ ਵਿੱਚ ਉਨ੍ਹਾਂ ਲੋਕਾਂ ਦੀ ਭਾਲ ਕਰਨ ਲਈ ਸਰਗਰਮ ਹੋ ਗਈ ਹੈ ਜੋ ਸ਼ਾਇਦ ਵਹਿ ਗਏ ਹੋਣ। ਬਿਆਨ ਵਿੱਚ ਅੱਗੇ ਕਿਹਾ ਗਿਆ ਹੈ ਕਿ ਸੜਕ ਹੁਣ ਆਵਾਜਾਈ ਲਈ ਖੁੱਲ੍ਹੀ ਹੈ ਅਤੇ ਵਾਹਨ ਚਾਲਕਾਂ ਨੂੰ ਸਾਵਧਾਨੀ ਨਾਲ ਅੱਗੇ ਵਧਣ ਦੀ ਸਲਾਹ ਦਿੱਤੀ ਜਾਂਦੀ ਹੈ।