- Updated: November 27, 2023 11:37 AM
ਕੈਨੇਡਾ ਵਿਚ ਨੌਜਵਾਨ ਮੁੰਡੇ-ਕੁੜੀਆਂ ਦੀ ਮੌਤ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਤਾਜ਼ਾ ਮਾਮਲਾ ਅਮਰਗੜ੍ਹ ਦਾ ਸਾਹਮਣੇ ਆਇਆ ਹੈ। ਜਿੱਥੋਂ ਲਗਭਗ 6 ਮਹੀਨੇ ਪਹਿਲਾਂ ਕੈਨੇਡਾ ਪੜ੍ਹਨ ਗਈ 20 ਸਾਲਾ ਵਿਦਿਆਰਥਣ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ । ਲੜਕੀ ਦੇ ਪਿਤਾ ਸਤਬੀਰ ਸਿੰਘ ਸੋਹੀ ਵਾਸੀ ਅਮਰਗੜ੍ਹ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਪ੍ਰਨੀਤ ਕੌਰ ਅਪ੍ਰੈਲ ਮਹੀਨੇ ਕੈਲਗਿਰੀ ਗਈ ਸੀ।
ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਦੀ ਧੀ ਦੀ ਸਹੇਲੀ ਦਾ ਫੋਨ ਆਇਆ ਕਿ ਉਸ ਨੂੰ ਠੰਢ ਲੱਗਣ ਉਪਰੰਤ ਦਿਲ ਦਾ ਦੌਰਾ ਪੈ ਗਿਆ ਹੈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਨੌਜਵਾਨ ਧੀ ਦੀ ਮੌਤ ਤੋਂ ਬਾਅਦ ਪਰਿਵਾਰ ਵਿਚ ਕੋਹਰਾਮ ਮਚ ਗਿਆ ਹੈ। ਇਸ ਦੁਖਦ ਘਟਨਾ ਨਾਲ ਜਿੱਥੇ ਪਰਿਵਾਰ ਸਦਮੇ ਵਿਚ ਹੈ, ਉਥੇ ਹੀ ਇਲਾਕੇ ਭਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।