- Updated: October 23, 2026 08:03 PM
ਫ਼ਰੀਦਕੋਟ ਦੇ ਪਿੰਡ ਕਿਲਾ ਨੌਂ ਦੀ ਦਾਣਾ ਮੰਡੀ ਵਿਚ ਅੱਜ ਇਕ 24 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਕਾਤਲ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਦਾਣਾ ਮੰਡੀ ਵਿਚ ਯਾਦਵਿੰਦਰ ਅਤੇ ਸੁਖਚੈਨ ਵਿਚਾਲੇ ਕਿਸੇ ਗੱਲੋਂ ਬਹਿਸ ਹੋ ਗਈ ਸੀ। ਇਹ ਬਹਿਸਬਾਜ਼ੀ ਇੰਨੀ ਵੱਧ ਗਈ ਕਿ ਸੁਖਚੈਨ ਨੇ ਯਾਦਵਿੰਦਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਮਗਰੋਂ ਸੁਖਚੈਨ ਮੌਕੇ ਤੋਂ ਫ਼ਰਾਰ ਹੋ ਗਿਆ।
ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।