- Updated: November 16, 2023 03:02 PM
ਅੰਮ੍ਰਿਤਸਰ 'ਚ ਇਲਾਕਾ ਰਣਜੀਤ ਐਵਨਿਊ ਵਿਖੇ ਤੜਕਸਾਰ ਗੋਲੀਆਂ ਚੱਲਣ ਦਾ ਸਮਾਚਾਰ ਮਿਲਿਆ ਹੈ। ਜਿਥੇ 24 ਸਾਲਾ ਨੌਜਵਾਨ ਨੀਰਜ ਕੁਮਾਰ ਦੇ ਗੋਲੀ ਲੱਗ ਗਈ। ਜਾਣਕਾਰੀ ਮੁਤਾਬਕ ਨੀਰਜ ਕੁਮਾਰ ਹਾਊਸਿੰਗ ਬੋਰਡ ਦਾ ਰਹਿਣ ਵਾਲਾ ਹੈ ਅਤੇ ਰਨਜੀਤ ਐਵਨਿਊ ਵਿੱਖੇ ਪ੍ਰਾਈਵੇਟ ਕੰਪਨੀ 'ਚ ਕੰਮ ਕਰਦਾ ਹੈ । ਕੁੱਝ ਨੌਜਵਾਨਾਂ ਵੱਲੋਂ ਨੀਰਜ 'ਤੇ ਗੋਲੀਆਂ ਚਲਾਈਆਂ ਗਈਆਂ, ਜਿਸਦੇ ਚਲਦੇ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਇਲਾਜ ਦੇ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਸ ਦੌਰਾਨ ਪੁਲਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ।ਨੀਰਜ ਕੁਮਾਰ ਦੀ ਮਾਤਾ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਮੁੰਡਾ ਪ੍ਰਾਈਵੇਟ ਕੰਪਨੀ 'ਚ ਡਰਾਈਵਰ ਦਾ ਕੰਮ ਕਰਦਾ ਹੈ। ਜਦੋਂ ਉਹ ਅੱਜ ਸਵੇਰੇ ਤੜਕਸਾਰ ਉੱਠ ਕੇ ਬਾਹਰ ਗਿਆ ਤਾਂ ਕੁਝ ਨੋਜਵਾਨਾਂ ਵੱਲੋਂ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਦੇ ਚਲਦੇ ਉਹ ਗੰਭੀਰ ਰੂਪ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹੁਣ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਮੌਕੇ 'ਤੇ ਪਹੁੰਚੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਡੀਸੀਪੀ ਹਰਜੀਤ ਸਿੰਘ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਮੌਕੇ 'ਤੇ ਪੁੱਜੇ ਹਾਂ, ਸਾਨੂੰ ਸੂਚਨਾ ਮਿਲੀ ਕਿ ਨੀਰਜ ਕੁਮਾਰ ਜੋ ਕਿ ਰਣਜੀਤ ਐਵਨਿਊ ਹਾਊਸਿੰਗ ਬੋਰਡ ਕਲੋਨੀ ਦਾ ਰਹਿਣ ਵਾਲਾ ਰਣਜੀਤ ਐਵਨਿਊ ਵਿਖੇ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ। ਜਦੋਂ ਉਹ ਸਵੇਰੇ ਘਰੋਂ ਬਾਹਰ ਨਿਕਲਿਆ ਤਾਂ ਕੁਝ ਨੌਜਵਾਨਾਂ ਨੂੰ ਉਸ 'ਤੇ ਗੋਲੀਆਂ ਚਲਾ ਦਿੱਤੀਆਂ । ਜਿਸ ਦੇ ਚੱਲਦੇ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।