- Updated: June 10, 2024 01:06 PM
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੈਨੇਡਾ ਸਥਿਤ ਗਰਮਖਿਆਲੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਲੰਡਾ ਦੇ ਜਬਰੀ ਵਸੂਲੀ ਨੈੱਟਵਰਕ, ਹਥਿਆਰਾਂ ਦੀ ਤਸਕਰੀ, ਨਸ਼ੀਲੇ ਪਦਾਰਥਾਂ ਅਤੇ ਪਾਕਿਸਤਾਨ ਤੋਂ ਹੋਰ ਅਪਰਾਧਾਂ ਦੀ ਨਿਗਰਾਨੀ ਕਰਦੇ ਸਨ।
ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਜਲੰਧਰ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਜਲਦ ਹੀ ਪੁਲਿਸ ਤਿੰਨਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ 'ਤੇ ਲਵੇਗੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਤਿੰਨਾਂ ਦੇ ਸਬੰਧ ਕੈਨੇਡਾ ਵਿੱਚ ਲੁਕੇ ਅਤਿਵਾਦੀ ਲਖਬੀਰ ਲੰਡਾ ਨਾਲ ਹਨ। ਤਿੰਨੋਂ ਮੁਲਜ਼ਮ ਸੰਗਠਿਤ ਅਪਰਾਧ ਅਤੇ ਜਬਰੀ ਵਸੂਲੀ ਦਾ ਵੱਡਾ ਨੈੱਟਵਰਕ ਚਲਾ ਰਹੇ ਸਨ। ਜਲੰਧਰ ਪੁਲਿਸ ਨੇ ਸਾਰੇ ਤੱਥਾਂ ਦੀ ਜਾਂਚ ਕਰਨ ਤੋਂ ਬਾਅਦ ਜਾਲ ਵਿਛਾਇਆ ਸੀ।
ਜਿਸ ਤੋਂ ਬਾਅਦ ਤਿੰਨਾਂ ਦੋਸ਼ੀਆਂ ਨੂੰ ਇਕ-ਇਕ ਕਰਕੇ ਗ੍ਰਿਫਤਾਰ ਕੀਤਾ ਗਿਆ। ਡੀਜੀਪੀ ਯਾਦਵ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਗਰੋਹ ਦੇ ਮੈਂਬਰਾਂ ਨੂੰ ਖਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਮੁਲਜ਼ਮਾਂ ਨੇ ਪਾਕਿਸਤਾਨ ਤੋਂ ਕਈ ਵਾਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਵੀ ਮੰਗਵਾਈ ਸੀ।