- Updated: August 17, 2024 03:45 PM
ਅਮਰੀਕਾ ਦੇ ਸੂਬੇ ਟੈਕਸਾਸ ਵਿੱਚ ਭਾਰਤੀ ਮੂਲ ਦੇ ਇਕੋ ਪ੍ਰਵਾਰ ਦੇ ਤਿੰਨ ਜੀਆਂ ਦੀ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ ਹੈ। ਮ੍ਰਿਤਕਾਂ ਵਿਚ ਪਤੀ-ਪਤਨੀ ਅਤੇ ਉਹਨਾਂ ਦੀ 17 ਸਾਲ ਦੀ ਧੀ ਸ਼ਾਮਲ ਹੈ। ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਪਹਿਚਾਣ ਅਰਵਿੰਦ ਮਨੀ (45), ਉਸ ਦੀ ਪਤਨੀ ਪ੍ਰਦੀਪਾ ਅਰਵਿੰਦ (40) ਅਤੇ ਉਨ੍ਹਾਂ ਦੀ ਧੀ ਆਂਦਰਿਲ ਅਰਵਿੰਦ (17) ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਆਪਣੀ ਧੀ ਦੇ ਦਾਖਲੇ ਲਈ 'ਯੂਨੀਵਰਸਿਟੀ ਆਫ ਟੈਕਸਾਸ' ਜਾ ਰਹੇ ਸਨ। ਅਚਾਨਕ ਉਹਨਾਂ ਦੀ ਗੱਡੀ ਦਾ ਪਿਛਲਾ ਟਾਇਰ ਫੱਟ ਗਿਆ, ਜਿਸ ਕਾਰਨ ਵਾਹਨ 'ਤੇ ਕੰਟਰੋਲ ਗੁਆ ਬੈਠੇ ਅਤੇ ਉਹਨਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਦੂਜੀ ਕਾਰ ਟਕਰਾ ਗਈ ਅਤੇ ਇਸ ਹਾਦਸੇ ਵਿੱਚ ਇੱਕੋ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ।