ਭਲਕੇ 317 ਸ਼ਰਧਾਲੂਆਂ ਦਾ ਜਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਜਾਵੇਗਾ 

ਭਲਕੇ 317 ਸ਼ਰਧਾਲੂਆਂ ਦਾ ਜਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਜਾਵੇਗਾ 

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 21 ਜੂਨ ਨੂੰ ਯਾਨੀ ਭਲਕੇ ਇੱਕ ਜਥਾ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਜਥਾ ਰਵਾਨਾ ਕੀਤਾ ਜਾਵੇਗਾ। ਇਹ ਜੱਥਾ ਅਟਾਰੀ ਬਾਘਾ ਸਰੱਦ ਦੇ ਰਾਹੀਂ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ।

ਮਹਾਰਾਜਾ ਰਣਜੀਤ ਸਿੰਘ ਸ਼ੇਰੇ ਪੰਜਾਬ ਦੀ ਬਰਸੀ ਦੇ ਮੌਕੇ ਪਾਕਿਸਤਾਨ ਜਾਣ ਲਈ 340 ਲੋਕਾਂ ਨੇ ਅਪਲਾਈ ਕੀਤਾ ਸੀ ,ਜਿਹਦੇ ਵਿੱਚੋਂ 317 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਹ ਜੱਥਾ ਅਟਾਰੀ ਬਾਘਾ ਸਰੱਦ ਦੇ ਰਾਹੀਂ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ।

ਇਸ ਦੇ ਲਈ ਅੱਜ ਸੰਗਤਾਂ ਪਾਸਪੋਰਟ ਪ੍ਰਾਪਤ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਪਹੁੰਚੀਆਂ ਹਨ। ਇਸ ਜਥੇ ਦੀ 30 ਜੂਨ ਨੂੰ ਵਾਪਸੀ ਹੋਵੇਗੀ। ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਵਧੀਆ ਇੰਤਜ਼ਾਮ ਕੀਤਾ ਗਿਆ ਹੈ। ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸੰਗਤਾਂ ਦੇ ਮਨਾਂ ਵਿੱਚ ਕਾਫੀ ਉਤਸ਼ਾਹ ਹੈ। 

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 23 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਇਹ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ ਤੇ ਪਾਕਿਸਤਾਨ ਵਿੱਚ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਉਪਰੰਤ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਇਹ ਜਥਾ ਜੋ 30 ਜੂਨ ਨੂੰ ਵਾਪਿਸ ਪਰਤੇਗਾ।