- Updated: July 31, 2026 06:57 PM
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਥਾਣਾ ਅਜਨਾਲਾ ‘ਤੇ ਹਮਲੇ ਵਿਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਹੈ। ਬਾਈਕ ਸਵਾਰ ਹਮਲਾਵਰਾਂ ਨੇ ਪੁਲਿਸ ਚੌਕੀ ਨੂੰ ਅੱਗ ਲਗਾਉਣ ਕੋਸ਼ਿਸ਼ ਕੀਤੀ ਸੀ। ਇਹ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ISI-ਸਮਰਥਿਤ ਹੈਂਡਲਰ ਦੇ ਸੰਪਰਕ ‘ਚ ਸਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਦਿਹਾੜੇ ਦਿਵਸ ਦੇ ਆਲੇ-ਦੁਆਲੇ ਇੱਕ ਵੱਡੇ ਅੱਤਵਾਦੀ ਹਮਲੇ ਦੀ ਯੋਜਨਾ ਬਣਾ ਰਹੇ ਸਨ। ਚਾਰਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ, ਅਤੇ ਉਨ੍ਹਾਂ ਦੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭਾਲ ਜਾਰੀ ਹੈ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਨਵੀਰ ਸਿੰਘ, ਮਨਦੀਪ ਸਿੰਘ, ਸੁਖਦੀਪ ਸਿੰਘ ਅਤੇ ਪ੍ਰਦੀਪ ਸਿੰਘ ਵਜੋਂ ਹੋਈ ਹੈ, ਜੋ ਰਾਮਦਾਸ ਖੇਤਰ ਦੇ ਰਹਿਣ ਵਾਲੇ ਹਨ। ਐਸਐਸਪੀ ਕੰਵਲ ਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਗਿਰੋਹ ਪਹਿਲਾਂ ਵੀ ਪੁਲਿਸ ਥਾਣਿਆਂ ਅਤੇ ਸੁਰੱਖਿਆ ਸਥਾਪਨਾਵਾਂ ‘ਤੇ ਬੋਤਲ ਬੰਬ ਅਤੇ ਗ੍ਰਨੇਡ ਹਮਲਿਆਂ ਵਿੱਚ ਸ਼ਾਮਲ ਰਿਹਾ ਹੈ।
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਇਹ ਗਿਰੋਹ ਨੇ 23 ਜੁਲਾਈ ਦੀ ਅੱਧੀ ਰਾਤ ਨੂੰ ਅਜਨਾਲਾ ਪੁਲਿਸ ਸਟੇਸ਼ਨ ਖੇਤਰ ਵਿੱਚ ਚਮਿਆਰੀ ਪੁਲਿਸ ਚੌਕੀ ‘ਤੇ ਬੋਤਲ ਬੰਬ ਹਮਲੇ ਵਿੱਚ ਸ਼ਾਮਲ ਸੀ। ਹਾਲਾਂਕਿ ਉਸ ਘਟਨਾ ਵਿੱਚ ਕੋਈ ਜ਼ਖਮੀ ਹੋਣ ਦੀ ਰਿਪੋਰਟ ਨਹੀਂ ਆਈ ਸੀ ਅਤੇ ਪੁਲਿਸ ਅਧਿਕਾਰੀਆਂ ਨੇ ਉਸ ਸਮੇਂ ਅਧਿਕਾਰਤ ਤੌਰ ‘ਤੇ ਹਮਲੇ ਦੀ ਪੁਸ਼ਟੀ ਨਹੀਂ ਕੀਤੀ ਸੀ। ਹੁਣ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ‘ਤੇ, ਉਸ ਘਟਨਾ ਦੇ ਲਿੰਕ ਜੁੜ ਰਹੇ ਹਨ।
ਇਹ ਵੀ ਖੁਲਾਸਾ ਹੋਇਆ ਹੈ ਕਿ ਇਹੀ ਮਾਡਿਊਲ ਏਐਸਆਈ ਜੋਗਾ ਸਿੰਘ ਦੇ ਕਤਲ ਅਤੇ ਖਾਸਾ ਵਿੱਚ ਫੌਜੀ ਖੇਤਰ ਦੇ ਬਾਹਰ ਹੋਏ ਧਮਾਕੇ ਵਿੱਚ ਸ਼ਾਮਲ ਸੀ। ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਅਹਿਮ ਜਾਣਕਾਰੀ ਮਿਲਣ ਦੀ ਉਮੀਦ ਹੈ, ਜਿਸ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਇਸ ਨੈੱਟਵਰਕ ਨਾਲ ਜੁੜੇ ਹੋਰ ਸ਼ੱਕੀਆਂ ਦੀ ਵੀ ਭਾਲ ਕਰ ਰਹੀਆਂ ਹਨ।