ਪੰਜਾਬ ''ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ

ਪੰਜਾਬ ''ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ

ਪੰਜਾਬ 'ਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਪਾਕਿਸਤਾਨ ਦੀ ISI ਦੁਆਰਾ ਸਮਰਥਤ ਇੱਕ ਸਰਹੱਦ ਪਾਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਕ ਸਾਂਝੇ ਆਪ੍ਰੇਸ਼ਨ 'ਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਅਤੇ SSOC ਮੋਹਾਲੀ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਗੋਲਾ ਬਾਰੂਦ ਦੇ ਨਾਲ 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਬਰਾਮਦ ਕੀਤੇ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। 

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਅਤੇ ਉਸ ਦੇ ਚੰਡੀਗੜ੍ਹ 'ਚ ਗ੍ਰਨੇਡ ਹਮਲੇ 'ਚ ਸ਼ਾਮਲ ਅੱਤਵਾਦੀ ਮਾਡਿਊਲ ਨਾਲ ਸਬੰਧ ਹਨ। ਉਨ੍ਹਾਂ ਦੱਸਿਆ ਐਫਆਈਆਰ ਪੁਲਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ, ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ, ਟਰੈਕ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਹੋਰ ਜਾਂਚ ਜਾਰੀ ਹੈ।

                                           Image