- Updated: January 07, 2023 01:21 PM
ਵਿਕਟੋਰੀਆ ਸੂਬੇ ਦੇ ਖੇਤਰੀ ਸ਼ਹਿਰ ਸ਼ੈਪਰਟਨ ਨੇੜੇ ਬੀਤੇ ਦਿਨੀਂ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 4 ਪੰਜਾਬੀਆਂ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਇਹ ਸਾਰੇ ਵਿਅਕਤੀ ਖੇਤਾਂ ਵਿੱਚ ਕੰਮ ਮੁਕਾ ਕੇ ਕਾਰ ਵਿੱਚ ਘਰਾਂ ਨੂੰ ਪਰਤ ਰਹੇ ਸਨ। ਇਹਨਾਂ ਦੀ ਕਾਰ ਤੇਜ਼ ਰਫ਼ਤਾਰ ਵਿੱਚ ਆ ਰਹੇ ਇੱਕ ਵਾਹਨ ਨਾਲ ਜਾ ਟਕਰਾਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਚਾਰ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਜਦਕਿ ਇਸ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹਰਜਿੰਦਰ ਭੁੱਲਰ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਮਰਨ ਵਾਲੇ ਵਿਅਕਤੀਆਂ ਦੀ ਪਛਾਣ ਕਿਸ਼ਨ ਸਿੰਘ ਵਾਸੀ ਤਰਨਤਾਰਨ, ਭੁਪਿੰਦਰ ਕੁਮਾਰ ਵਾਸੀ ਜਲੰਧਰ, ਹਰਪਾਲ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਬਲਜਿੰਦਰ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ। ਵਿਕਟੋਰੀਆ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੋਏ ਇਸ ਹਾਦਸੇ ਨੇ ਪੰਜਾਬੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ।