ਕੈਨੇਡਾ ਭੇਜਣ ਦੇ ਨਾਂ ’ਤੇ ਏਜੰਟ ਮਾਰ ਗਿਆ 47 ਲੱਖ ਦੀ ਠੱਗੀ।

 ਕੈਨੇਡਾ ਭੇਜਣ ਦੇ ਨਾਂ ’ਤੇ ਏਜੰਟ ਮਾਰ ਗਿਆ 47 ਲੱਖ ਦੀ ਠੱਗੀ।

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਟ੍ਰੈਵਲ ਏਜੰਟ ਨੇ ਵਿਅਕਤੀ ਤੋਂ 47 ਲੱਖ ਰੁਪਏ ਠੱਗ ਲਏ। ਇਸ ਮਾਮਲੇ ’ਚ ਥਾਣਾ ਡੇਹਲੋਂ ਦੀ ਪੁਲਸ ਨੇ ਗੁਰਿੰਦਰਪਾਲ ਸਿੰਘ ਦੀ ਸ਼ਿਕਾਇਤ ’ਤੇ ਬਲਾਕ-ਜੇ, ਸਰਾਭਾ ਨਗਰ ਦੇ ਰਹਿਣ ਵਾਲੇ ਗੌਰਵ ਸੂਦ ਖ਼ਿਲਾਫ਼ ਧੋਖਾਦੇਹੀ ਤੇ ਇੰਮੀਗ੍ਰੇਸ਼ਨ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।ਜ਼ਿਲਾ ਫਿਰੋਜ਼ਪੁਰ ਦੇ ਰਹਿਣ ਵਾਲੇ ਗੁਰਿੰਦਰਪਾਲ ਸਿੰਘ ਨੇ ਪੁਲਸ ਨੂੰ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਪੁੱਤਰ ਸੁਨਪ੍ਰੀਤ ਸਿੰਘ ਨੇ ਕੈਨੇਡਾ ਜਾਣਾ ਸੀ।

ਉਸ ਦੀ ਮੁਲਾਕਾਤ ਮੁਲਜ਼ਮ ਗੌਰਵ ਸੂਦ ਨਾਲ ਹੋਈ ਸੀ, ਜਿਸ ਨੇ ਉਸ ਦੇ ਪੁੱਤਰ ਨੂੰ ਕੈਨੇਡਾ ਭੇਜਣ ਦਾ ਝਾਂਸਾ ਦਿੱਤਾ ਤੇ ਉਨ੍ਹਾਂ ਤੋਂ ਵੱਖ-ਵੱਖ ਸਮੇਂ ’ਤੇ 47 ਲੱਖ ਰੁਪਏ ਲੈ ਲਏ ਪਰ ਪੈਸੇ ਲੈਣ ਤੋਂ ਬਾਅਦ ਵੀ ਮੁਲਜ਼ਮ ਨੇ ਉਸ ਦੇ ਪੁੱਤਰ ਨੂੰ ਵਿਦੇਸ਼ ਨਹੀਂ ਭੇਜਿਆ। ਜਦੋਂ ਉਸ ਤੋਂ ਪੈਸੇ ਵਾਪਸ ਮੰਗੇ ਗਏ ਤਾਂ ਮੁਲਜ਼ਮ ਉਲਟਾ ਧਮਕਾੳਣ ਲੱਗਾ। ਇਸ ਤੋਂ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ।