ਪੰਜਾਬ ''ਚ ਕਰੋੜਾਂ ਦੇ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ 5 ਮੁਲਜ਼ਮ ਗ੍ਰਿਫ਼ਤਾਰ, DGP ਨੇ ਕੀਤਾ ਵੱਡਾ ਖੁਲਾਸਾ

ਪੰਜਾਬ ''ਚ ਕਰੋੜਾਂ ਦੇ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ 5 ਮੁਲਜ਼ਮ ਗ੍ਰਿਫ਼ਤਾਰ, DGP ਨੇ ਕੀਤਾ ਵੱਡਾ ਖੁਲਾਸਾ

ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਮੁਲਜ਼ਮਾਂ ਕੋਲੋਂ 21.299 ਕਿੱਲੋ ਹੈਰੋਇਨ, 970 ਗ੍ਰਾਮ ਆਈਸ (ਮੈਥਾਮਫੇਟਾਮਾਈਨ), ਇੱਕ ਗੈਰ-ਕਾਨੂੰਨੀ .30 ਬੋਰ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੁੱਖ ਮੁਲਜ਼ਮ ਇੱਕ ਵਿਦੇਸ਼ੀ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸੀ, ਜਿਸਨੇ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਨੂੰ ਅੱਗੇ ਵੰਡਣ ਲਈ ਵਿੱਚ ਸਹਾਇਤਾ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ਼ ਅੰਮ੍ਰਿਤਸਰ ਦੇ ਪੁਲਸ ਸਟੇਸ਼ਨ ਹਵਾਈ ਅੱਡਾ 'ਤੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਸਰਹੱਦ ਪਾਰ ਤਸਕਰੀ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਅਤੇ ਸਰਹੱਦ ਪਾਰ ਹੈਂਡਲਰਾਂ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।