ਵੱਡਾ ਨਸ਼ਾ ਤਸਕਰੀ ਦਾ ਪਰਦਾਫਾਸ਼: ਹੈਰੋਇਨ ਸਮੇਤ 5 ਕਾਬੂ

ਵੱਡਾ ਨਸ਼ਾ ਤਸਕਰੀ ਦਾ ਪਰਦਾਫਾਸ਼: ਹੈਰੋਇਨ ਸਮੇਤ 5 ਕਾਬੂ

ਪੁਲਸ ਵਲੋਂ ਵੱਖ-ਵੱਖ ਥਾਵਾਂ ਤੋਂ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨ ਪੁਲਸ ਵਲੋਂ ਭਾਗੂ ਰੋਡ ਟੀ-ਪੁਆਇਟ ਤੋਂ ਮੁਲਜ਼ਮ ਜੀਵਨ ਵਾਸੀ ਬੇਅੰਤ ਨਗਰ ਨੂੰ ਗ੍ਰਿਫ਼ਤਾਰ ਕਰਕੇ 8.04 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਕੈਂਟ ਪੁਲਸ ਵਲੋਂ ਭੁੱਚੋਂ ਖੁਰਦ ਤੋਂ ਮੁਲਜ਼ਮ ਲਵਪ੍ਰੀਤ ਸਿੰਘ ਅਤੇ ਲਵਜੀਤ ਸਿੰਘ ਵਾਸੀ ਚੱਕ ਫਤਿਹ ਸਿੰਘ ਵਾਲਾ ਨੂੰ ਗ੍ਰਿਫ਼ਤਾਰ ਕਰਕੇ 11 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਸਦਰ ਬਠਿੰਡਾ ਪੁਲਸ ਵਲੋਂ ਗਸਤ ਦੌਰਾਨ ਜੱਸੀ ਪੌ ਵਾਲੀ ਤੋਂ ਮੁਲਜ਼ਮ ਭੁਪਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਦੋਵੇ ਕੋਟਬਖਤੂ ਨੂੰ ਗ੍ਰਿਫ਼ਤਾਰ ਕਰਕੇ 6.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਸ ਵਲੋਂ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।