- Updated: March 30, 2024 04:45 PM
ਪਠਾਨਕੋਟ ਦੇ ਸਰਨਾ 'ਚ ਇੱਕ ਢਾਬੇ 'ਤੇ ਮੌਜੂਦ ਨੌਜਵਾਨਾਂ 'ਤੇ 5 ਤੋਂ 6 ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਈਆਂ ਹੈ। ਜਾਣਕਾਰੀ ਮੁਤਾਬਕ ਹਮਲਾਵਰਾਂ ਵੱਲੋਂ 7 ਰਾਊਂਡ ਫਾਇਰ ਕੀਤੇ ਗਏ, ਜਿਸ 'ਚ ਦੋ ਨੌਜਵਾਨਾਂ ਨੂੰ ਗੋਲੀਆਂ ਲੱਗੀਆਂ ਹਨ।ਜਿਨ੍ਹਾਂ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਿੱਥੋਂ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇ ਕੇ ਰੈਫਰ ਕੀਤਾ ਗਿਆ ਹੈ।

ਪੁਲਸ ਦੇ ਉੱਚ ਅਧਿਕਾਰੀ ਵਲੋਂ ਮੌਕੇ 'ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਾਂਚ ਤੋਂ ਬਾਅਦ ਹੀ ਹਮਲੇ ਦੇ ਅਸਲ ਕਾਰਨ ਅਤੇ ਹਮਲਾਵਰਾਂ ਦਾ ਪਤਾ ਲੱਗ ਸਕੇਗਾ।