PM ਮੋਦੀ ਨੇ  51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ। 

PM ਮੋਦੀ ਨੇ  51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਵਿਆਉਣਯੋਗ ਊਰਜਾ, ਰੱਖਿਆ ਉਦਯੋਗ ਅਤੇ ਆਟੋਮੇਸ਼ਨ ਵਰਗੇ ਰਵਾਇਤੀ ਅਤੇ ਉੱਭਰ ਰਹੇ ਖੇਤਰਾਂ ਵਿਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਹਨ। ਪ੍ਰਧਾਨ ਮੰਤਰੀ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ 51,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਦੌਰਾਨ ਇਹ ਗੱਲ ਕਹੀ। ਪੀ.ਐੱਮ. ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਇਸ ਦੇ ਸਹਿਯੋਗੀ ਰਾਜਾਂ 'ਚ ਪਿਛਲੇ ਸਾਲ ਅਕਤੂਬਰ ਤੋਂ 'ਰੁਜ਼ਗਾਰ ਮੇਲੇ' ਲਗਾਏ ਜਾ ਰਹੇ ਹਨ ਅਤੇ ਹੁਣ ਤੱਕ ਲੱਖਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ।

ਉਨ੍ਹਾਂ ਨੇ ਵਰਚੁਅਲ ਮਾਧਿਅਮ ਰਾਹੀਂ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ,‘‘ਰੁਜ਼ਗਾਰ ਮੇਲਾ ਨੌਜਵਾਨਾਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।’’ ਪ੍ਰਧਾਨ ਮੰਤਰੀ ਨੇ ਕਿਹਾ,‘‘ਅੱਜ ਭਾਰਤ ਆਪਣੇ ਨੌਜਵਾਨਾਂ ਨੂੰ ਹੁਨਰ ਅਤੇ ਸਿੱਖਿਆ ਨਾਲ ਲੈਸ ਕਰ ਰਿਹਾ ਹੈ, ਤਾਂ ਜੋ ਉਹ ਉਭਰਦੇ ਮੌਕਿਆਂ ਦਾ ਲਾਭ ਉਠਾ ਸਕਣ। ਭਾਰਤ ਜਿਸ ਦਿਸ਼ਾ ਵੱਲ ਵਧ ਰਿਹਾ ਹੈ ਅਤੇ ਜਿਸ ਰਫ਼ਤਾਰ ਨਾਲ ਅੱਗੇ ਵੱਧ ਰਿਹਾ ਹੈ, ਉਸ ਨਾਲ ਸਾਰੇ ਖੇਤਰਾਂ ਵਿਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ।