- Updated: November 11, 2026 10:06 AM
ਅਸਾਮ ਦੇ ਕਾਮਰੂਪ ਜ਼ਿਲ੍ਹੇ ਦੇ ਡਿਗਾਰੂ ਰੇਲਵੇ ਸਟੇਸ਼ਨ ’ਤੇ ਬੁੱਧਵਾਰ ਸਵੇਰੇ ਕਰੀਬ 6:54 ਵਜੇ ਕੋਲਕਾਤਾ-ਸੈਰੰਗ ਐਕਸਪ੍ਰੈੱਸ (13125) ਦੇ 6 ਡੱਬੇ ਪਟੜੀ ਤੋਂ ਉਤਰ ਗਏ। ਹਾਦਸੇ ਤੋਂ ਬਾਅਦ ਰੇਲਵੇ ਦੇ ਅਧਿਕਾਰੀ, ਕਰਮਚਾਰੀ ਅਤੇ ਰਾਹਤ ਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਯਾਤਰੀਆਂ ਨੂੰ ਡੱਬਿਆਂ ਵਿੱਚੋਂ ਬਾਹਰ ਕੱਢਣ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਦਾ ਕੰਮ ਜਾਰੀ ਹੈ।
ਸ਼ੁਰੂਆਤ ਵਿੱਚ ਰੇਲਵੇ ਵੱਲੋਂ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਦਿੱਤੀ ਗਈ ਸੀ, ਹਾਲਾਂਕਿ ਬਾਅਦ ਵਿੱਚ ਕਈ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ। ਹਾਦਸੇ ਦੇ ਕਾਰਨਾਂ ਅਤੇ ਹੋਏ ਨੁਕਸਾਨ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।