6 ਗੈਰ-ਕਾਨੂੰਨੀ ਹਥਿਆਰਾਂ ਦੇ ਰੈਕੇਟ ਦਾ ਅੰਮ੍ਰਿਤਸਰ ‘ਚ ਪਰਦਾਫਾਸ਼, ਪੁਲਿਸ ਵੱਲੋਂ 8 ਦੋਸ਼ੀ ਕਾਬੂ

6 ਗੈਰ-ਕਾਨੂੰਨੀ ਹਥਿਆਰਾਂ ਦੇ ਰੈਕੇਟ ਦਾ ਅੰਮ੍ਰਿਤਸਰ ‘ਚ ਪਰਦਾਫਾਸ਼, ਪੁਲਿਸ ਵੱਲੋਂ 8 ਦੋਸ਼ੀ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਛੇ ਮੈਂਬਰੀ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ ਅਤੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਮੁਲਜ਼ਮਾਂ ਤੋਂ 13 ਗ਼ੈਰ-ਕਾਨੂੰਨੀ ਪਿਸਤੌਲ ਅਤੇ 23 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ਾਂ ਵਿੱਚ ਸਥਿਤ ਹਥਿਆਰ ਤਸਕਰਾਂ ਦੇ ਸੰਪਰਕ ਵਿੱਚ ਸਨ।

ਇਹ ਖੁਲਾਸਾ ਹੋਇਆ ਹੈ ਕਿ ਮੁਲਜ਼ਮਾਂ ਨੇ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕੀਤੇ, ਉਨ੍ਹਾਂ ਨੂੰ ਅੱਗੇ ਸਪਲਾਈ ਕੀਤਾ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਵਰਤੋਂ ਕੀਤੀ। ਪੁਲਿਸ ਨੇ ਮੁਲਜ਼ਮਾਂ ਅਤੇ ਹਥਿਆਰ ਸਪਲਾਈ ਨੈੱਟਵਰਕ ਦੇ ਹੋਰ ਸਾਥੀਆਂ ਵਿਚਕਾਰ ਸਬੰਧ ਵੀ ਸਥਾਪਤ ਕੀਤੇ ਹਨ।

ਪੁਲਿਸ ਮੁਤਾਬਕ ਇਸ ਕਾਰਵਾਈ ਦੇ ਸਬੰਧ ਵਿੱਚ ਥਾਣਾ ਛੇਹਰਟਾ, ਥਾਣਾ ਗੇਟ ਹਕੀਮਾ, ਥਾਣਾ ਸੁਲਤਾਨਵਿੰਡ ਅਤੇ ਥਾਣਾ ਡੀ-ਡਿਵੀਜ਼ਨ ਵਿਖੇ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਥਿਆਰ ਸਪਲਾਈ ਨਾਲ ਸਬੰਧਤ ਪਿਛਲੇ ਅਤੇ ਅਗਲੇ ਲਿੰਕਾਂ ਦੀ ਜਾਂਚ ਕਰ ਰਹੀ ਹੈ। ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਪੂਰੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ। ਕਮਿਸ਼ਨਰੇਟ ਪੁਲਿਸ ਨੇ ਕਿਹਾ ਕਿ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ।