- Updated: October 26, 2024 09:17 PM
ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ ਇੰਟਰਵਿਊ ਮਾਮਲੇ 'ਚ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ 'ਤੇ ਬਣਾਈ ਗਈ ਐਸਆਈਟੀ ਨੇ 7 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਦੇ ਦੋਸ਼ੀ ਮੰਨਿਆ। ਜਿਸ ਤੋਂ ਬਾਅਦ ਸਾਰਿਆਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਹੁਕਮ ਸੂਬੇ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਸ਼ੁੱਕਰਵਾਰ ਦੇਰ ਸ਼ਾਮ ਜਾਰੀ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਡੀਐਸਪੀ ਤੋਂ ਲੈ ਕੇ ਹੈੱਡ ਕਾਂਸਟੇਬਲ ਰੈਂਕ ਦੇ ਅਧਿਕਾਰੀ ਸ਼ਾਮਲ ਹਨ।
ਇਸ ਵਿਚ ਡੀਐਸਪੀ ਗੁਰਸ਼ੇਰ ਸਿੰਘ (ਅੰਮ੍ਰਿਤਸਰ ਸਥਿਤ 9 ਬਟਾਲੀਅਨ), ਡੀਐਸਪੀ ਸਮਰ ਵਨੀਤ, ਸਬ ਇੰਸਪੈਕਟਰ ਰੀਨਾ (ਸੀਆਈਏ ਖਰੜ ਵਿੱਚ ਤਾਇਨਾਤ), ਸਬ ਇੰਸਪੈਕਟਰ ਜਗਤਪਾਲ ਜਾਂਗੂ (ਏਜੀਟੀਐਫ ਵਿੱਚ ਤਾਇਨਾਤ), ਸਬ ਇੰਸਪੈਕਟਰ ਸ਼ਗਨਜੀਤ ਸਿੰਘ (ਏਜੀਟੀਐਫ), ਏਐਸਆਈ ਮੁਖਤਿਆਰ ਸਿੰਘ ਅਤੇ ਹੈੱਡ ਕਾਂਸਟੇਬਲ ਓਮ ਸ਼ਾਮਲ ਹਨ।
ਗੈਂਗਸਟਰ ਦੇ ਦੋ ਇੰਟਰਵਿਊ ਵਾਇਰਲ ਹੋਏ ਸਨ। ਐਸਆਈਟੀ ਦੀ ਰਿਪੋਰਟ ਮੁਤਾਬਕ ਪਹਿਲਾ ਇੰਟਰਵਿਊ 3 ਅਤੇ 4 ਸਤੰਬਰ 2022 ਨੂੰ ਹੋਇਆ ਸੀ। ਲਾਰੈਂਸ ਉਸ ਸਮੇਂ ਸੀਆਈਏ ਖਰੜ ਵਿੱਚ ਸੀ। ਦੂਜੀ ਇੰਟਰਵਿਊ ਰਾਜਸਥਾਨ ਦੇ ਜੈਪੁਰ ਸਥਿਤ ਕੇਂਦਰੀ ਜੇਲ੍ਹ ਵਿੱਚ ਹੋਈ।
ਐਸਪੀ ਗੁਰਸ਼ੇਰ ਸਿੰਘ ਸੰਧੂ ਸਮੇਤ ਇਨ੍ਹਾਂ ਅਧਿਕਾਰੀਆਂ ਨੂੰ ਵੀ ਕੀਤਾ ਗਿਆ ਮੁਅੱਤਲ
1. ਸਮਰ ਵਨੀਤ, ਪੀ.ਪੀ.ਐਸ., ਡੀ.ਐਸ.ਪੀ
2.ਸਬ ਇੰਸਪੈਕਟਰ ਰੀਨਾ, ਸੀ.ਆਈ.ਏ., ਖਰੜ
3.ਸਬ ਇੰਸਪੈਕਟਰ (ਐਲ.ਆਰ.) ਜਗਤਪਾਲ ਜਾਂਗੂ, ਏ.ਜੀ.ਟੀ.ਐਫ
4.ਸਬ ਇੰਸਪੈਕਟਰ (ਐਲਆਰ) ਸ਼ਗਨਜੀਤ ਸਿੰਘ
5.ASI ਮੁਖਤਿਆਰ ਸਿੰਘ
6 HC (LR) ਓਮ ਪ੍ਰਕਾਸ਼।