- Updated: June 30, 2025 02:31 PM
ਤੇਲੰਗਾਨਾ ਦੇ ਸੰਗਾਰੈੱਡੀ ਜ਼ਿਲ੍ਹੇ ਵਿਚ ਸੋਮਵਾਰ ਨੂੰ ਇਕ ਕੈਮੀਕਲ ਫੈਕਟਰੀ ਵਿਚ ਭਿਆਨਕ ਧਮਾਕਾ ਹੋ ਗਿਆ। ਰਿਐਕਟਰ ਧਮਾਕੇ ਵਿਚ 10 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਕ ਦਰਜਨ ਦੇ ਕਰੀਬ ਜ਼ਖਮੀ ਹਨ। ਸਾਰੇ ਜ਼ਖਮੀਆਂ ਨੂੰ ਫੈਕਟਰੀ ਵਿਚੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਬਚਾਅ ਮੁਹਿੰਮ ਜਾਰੀ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ ਹੈ।
ਅਧਿਕਾਰੀਆਂ ਨੇ ਕਿਹਾ ਕਿ ਕੈਮੀਕਲ ਫੈਕਟਰੀ ਵਿਚ ਹੋਏ ਧਮਾਕੇ ਵਿਚ ਇਕ ਦਰਜਨ ਤੋਂ ਵੱਧ ਮਜ਼ਦੂਰ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ 11 ਫਾਇਰ ਬ੍ਰਿਗੇਡ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦੇ ਕੰਮ ਵਿਚ ਜੁੱਟ ਗਈਆਂ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਧਮਾਕੇ ਦਾ ਸਟੀਕ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਧਮਾਕੇ ਵਿਚ ਫੈਕਟਰੀ ਦੀ ਸ਼ੈੱਡ ਪੂਰੀ ਤਰ੍ਹਾਂ ਉੱਡ ਗਈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਕੁਝ ਮਜ਼ਦੂਰ ਹਵਾ ਵਿਚ ਉਛਲ ਕੇ ਕਰੀਬ 100 ਮੀਟਰ ਦੂਰ ਜਾ ਡਿੱਗੇ।