- Updated: October 04, 2022 04:48 PM
ਪਟਿਆਲਾ ਵਿਚ ਤਾਇਨਾਤ ਡੀ. ਐੱਸ. ਪੀ. ਸੰਜੀਵ ਸਾਗਰ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਦਰਜ ਕੀਤਾ ਹੈ। ਦਰਅਸਲਸ ਡੀ. ਐੱਸ. ਪੀ. ਸੰਜੀਵ ਸਾਗਰ ਖ਼ਿਲਾਫ਼ ਕਾਫੀ ਸਮਾਂ ਪਹਿਲਾਂ ਉਸ ਦੇ ਘਰ ਵਿਚ ਕਿਰਾਏ ’ਤੇ ਰਹਿਣ ਵਾਲੀ ਇਕ ਔਰਤ ਨੇ ਜਬਰ-ਜ਼ਿਨਾਹ ਕਰਨ ਦੇ ਦੋਸ਼ ਲਗਾਏ ਸਨ।ਇਸ ਤੋਂ ਬਾਅਦ ਉਸ ਨੇ ਇਸ ਮਾਮਲੇ ਵਿਚ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ਉਕਤ ਔਰਤ ਦੀ ਸ਼ਿਕਾਇਤ ਤੋਂ ਬਾਅਦ ਮਾਣਯੋਗ ਅਦਾਲਤ ਦੇ ਹੁਕਮਾਂ ਤੇ ਡੀ. ਐੱਸ. ਪੀ. ਸੰਜੀਵ ਸਾਂਗਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਪੁਲਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।