ਪੰਜਾਬ ਸਰਕਾਰ ਦੀ ਬਜਟ ਸੈਸ਼ਨ ਨੂੰ ਲੈ ਕੇ ਪਟੀਸ਼ਨ ''ਤੇ ਅੱਜ ਸੁਪਰੀਮ ਕੋਰਟ ''ਚ ਹੋਵੇਗੀ ਸੁਣਵਾਈ

ਪੰਜਾਬ ਸਰਕਾਰ ਦੀ ਬਜਟ ਸੈਸ਼ਨ ਨੂੰ ਲੈ ਕੇ ਪਟੀਸ਼ਨ ''ਤੇ ਅੱਜ ਸੁਪਰੀਮ ਕੋਰਟ ''ਚ ਹੋਵੇਗੀ ਸੁਣਵਾਈ

ਰਾਜਪਾਲ ਵੱਲੋਂ ਬਜਟ ਸੈਸ਼ਨ ਸੱਦਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪੰਜਾਬ ਸਰਕਾਰ ਨੇ ਸੀਜੇਆਈ ਬੈਂਚ ਅੱਗੇ ਤੁਰੰਤ ਸੁਣਵਾਈ ਦੀ ਮੰਗ ਕਰਨ ਵਾਲੀ ਪਟੀਸ਼ਨ ਦਾ ਜ਼ਿਕਰ ਕੀਤਾ।

ਸੁਪਰੀਮ ਕੋਰਟ 3 ਮਾਰਚ ਨੂੰ ਬਜਟ ਸੈਸ਼ਨ ਕਰਵਾਉਣ ਤੋਂ ਰਾਜਪਾਲ ਵੱਲੋਂ ਇਨਕਾਰ ਕਰਨ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਮੰਗਲਵਾਰ ਨੂੰ ਸੁਣਵਾਈ ਕਰਨ ਲਈ ਤਿਆਰ ਹੋ ਗਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਪੀਐਸ ਨਰਸਿਮਹਾ ਦੇ ਬੈਂਚ ਨੇ ਕਿਹਾ ਕਿ ਉਹ ਮਹਾਰਾਸ਼ਟਰ ਸ਼ਿਵ ਸੈਨਾ ਦੇ ਸਿਆਸੀ ਸੰਕਟ 'ਤੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਦੀ ਸੁਣਵਾਈ ਤੋਂ ਬਾਅਦ ਦੁਪਹਿਰ 3:50 ਵਜੇ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਵਿਚਾਰ ਕਰੇਗੀ।

ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਏਐਮ ਸਿੰਘਵੀ ਨੇ ਮੰਗਲਵਾਰ ਨੂੰ ਹੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਮਾਮਲੇ ਦੀ ਸੁਣਵਾਈ ਦਿਨ ਵਿਚ 10 ਮਿੰਟ ਹੁੰਦੀ ਹੈ ਤਾਂ ਸੰਵਿਧਾਨਕ ਬੈਂਚ ਦੀ ਸੁਣਵਾਈ ‘ਤੇ ਕੋਈ ਅਸਰ ਨਹੀਂ ਪਵੇਗਾ। ਬੈਂਚ ਨੇ ਸਿੰਘਵੀ ਨੂੰ ਕਿਹਾ ਕਿ ਉਹ ਸੰਵਿਧਾਨਕ ਬੈਂਚ ਅੱਗੇ ਬਹਿਸ ਕਰਨਗੇ ਤੇ ਇਸ ਲਈ ਉਹ ਦੁਪਹਿਰ 3.50 ਵਜੇ ਪਟੀਸ਼ਨ 'ਤੇ ਸੁਣਵਾਈ ਕਰੇਗੀ। ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਮਾਨ ਵਿਚਕਾਰ ਪਿਛਲੇ ਹਫ਼ਤੇ ਤਣਾਅ ਵਧ ਗਿਆ ਸੀ।