ਦੁਬਈ ਗਿਆ ਸੁਲਤਾਨਪੁਰ ਲੋਧੀ ਦਾ ਵਿਅਕਤੀ ਹੋਇਆ ਲਾਪਤਾ,ਮਾਂ ਆਵਾਜ਼ਾਂ ਮਾਰ-ਮਾਰ ਕੇ ਪੁਕਾਰ ਰਹੀ। 

ਦੁਬਈ ਗਿਆ ਸੁਲਤਾਨਪੁਰ ਲੋਧੀ ਦਾ ਵਿਅਕਤੀ ਹੋਇਆ ਲਾਪਤਾ,ਮਾਂ ਆਵਾਜ਼ਾਂ ਮਾਰ-ਮਾਰ ਕੇ ਪੁਕਾਰ ਰਹੀ। 

ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਭਾਗੋਰਾਈਆ ਦੇ ਇਕ ਵਿਅਕਤੀ ਦੀ ਦੁਬਈ ਵਿਚ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲਾਪਤਾ ਵਿਅਕਤੀ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ, ਜੋਕਿ ਆਪਣੇ ਸੁਨਹਿਰੀ ਭਵਿੱਖ ਲਈ ਦੁਬਈ ਗਿਆ ਸੀ ਅਤੇ ਕਰੀਬ 20-25 ਦਿਨ ਪਹਿਲਾਂ ਉਥੇ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਿਆ।

                      Image

ਪੁੱਤਰ ਦੇ ਲਾਪਤਾ ਹੋਣ ਦੀ ਖ਼ਬਰ ਸੁਣ ਕੇ ਬਜ਼ੁਰਗ ਬੀਮਾਰ ਮਾਂ ਦਾ ਰੋ-ਰੋ ਕੇ ਬੁਰਾ ਹੋ ਗਿਆ ਹੈ ਅਤੇ ਉਸ ਨੂੰ ਆਵਾਜ਼ਾਂ ਮਾਰ-ਮਾਰ ਕੇ ਪੁਕਾਰ ਰਹੀ ਹੈ ਪਰ ਬਲਜਿੰਦਰ ਸਿੰਘ ਦਾ ਕੁਝ ਅਤਾ ਪਤਾ ਨਹੀਂ ਲੱਗ ਰਿਹਾ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਕਈ ਦਿੰਨਾ ਤੋਂ ਸਾਡਾ ਬਲਜਿੰਦਰ ਸਿੰਘ ਨਾਲ ਕੋਈ ਸੰਪਰਕ ਨਹੀਂ ਹੋਇਆ ਅਤੇ ਉਸ ਦੇ ਦੋਸਤਾਂ ਨੇ ਦੱਸਿਆ ਕਿ ਉਹ ਆਪਣੇ ਕਮਰੇ ਵਿੱਚ ਵੀ ਨਹੀਂ ਹੈ ਅਤੇ ਉਸ ਦਾ ਸਾਮਾਨ ਉੱਥੇ ਕਮਰੇ ਵਿੱਚ ਹੀ ਹੈ ਅਤੇ ਉਸ ਦਾ ਫੋਨ ਬੰਦ ਆ ਰਿਹਾ ਹੈ। ਪਰਿਵਾਰ ਵਾਲਿਆਂ ਨੇ ਸਰਕਾਰਾਂ ਸਮੇਤ ਸਮਾਜ ਸੇਵੀ ਐੱਸ. ਪੀ. ਉਬਰਾਏ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਅਪੀਲ ਕੀਤੀ ਹੈ ਕਿ ਉਹ ਬਲਜਿੰਦਰ ਸਿੰਘ ਦੀ ਭਾਲ ਕਰਵਾ ਕੇ ਉਸ ਨੂੰ ਭਾਰਤ ਵਾਪਸ ਮੰਗਾਉਣ 'ਚ ਸਹਿਯੋਗ ਕਰਨ।