ਆਸਟ੍ਰੇਲੀਆ ''ਚ ਦੋ ਟਰੱਕਾਂ ਦੇ ਆਪਸ ''ਚ ਹੋਈ ਭਿਆਨਕ ਟੱਕਰ ਵਿਚ ਇਕ ਪੰਜਾਬੀ ਨੌਜਵਾਨ ਦੀ ਹੋਈ ਮੌਤ। 

ਆਸਟ੍ਰੇਲੀਆ ''ਚ ਦੋ ਟਰੱਕਾਂ ਦੇ ਆਪਸ ''ਚ ਹੋਈ ਭਿਆਨਕ ਟੱਕਰ ਵਿਚ ਇਕ ਪੰਜਾਬੀ ਨੌਜਵਾਨ ਦੀ ਹੋਈ ਮੌਤ। 

ਰੋਜ਼ੀ ਰੋਟੀ ਲਈ ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਮਨਪ੍ਰੀਤ ਸਿੰਘ (30) ਪੁੱਤਰ ਬਲਵੀਰ ਸਿੰਘ ਵਾਸੀ ਛਾਪਾ, ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ।

ਮ੍ਰਿਤਕ ਨੌਜਵਾਨ ਐਡੀਲੈਂਡ (ਆਸਟ੍ਰੇਲੀਆ) ਪੇਸ਼ੇ ਵਜੋਂ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ, ਐਡੀਲੈਂਡ ਤੇ ਪਰਥ ਦੇ ਬਾਰਡਰ 'ਤੇ ਦੋ ਟਰੱਕਾਂ ਦੀ ਹੋਈ ਭਿਆਨਕ ਟੱਕਰ ਹੋ ਗਈ ਇਸ ਦੌਰਾਨ ਪੰਜਾਬੀ ਟਰੱਕ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ।ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਆਹਿਆ ਹੋਇਆ ਸੀ। ਉਹ ਪਿਛਲੇ ਸਾਲਾਂ ਤੋਂ ਆਸਟ੍ਰੇਲੀਆ ਵਿਚ ਪਤਨੀ ਤੇ ਬੱਚੇ ਨਾਲ ਰਹਿ ਰਿਹਾ ਸੀ। ਮਨਪ੍ਰੀਤ ਸਿੰਘ ਦੀ ਮੌਤ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ।