ਨੌਜਵਾਨ ਦੀ ਨਿਸ਼ਾਨ ਸਾਹਿਬ ਚੜ੍ਹਾਉਂਦਿਆਂ ਤਾਰਾਂ ਤੋਂ ਕਰੰਟ ਲੱਗਣ ਨਾਲ ਹੋਈ ਮੌਤ

ਨੌਜਵਾਨ ਦੀ ਨਿਸ਼ਾਨ ਸਾਹਿਬ ਚੜ੍ਹਾਉਂਦਿਆਂ ਤਾਰਾਂ ਤੋਂ ਕਰੰਟ ਲੱਗਣ ਨਾਲ ਹੋਈ ਮੌਤ

ਜਲੰਧਰ ਦੇ ਭੰਡਾਲ ਹਿੰਮਤ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਭੰਡਾਲ ਜਠੇਰਿਆਂ ਉਤੇ ਕਰਵਾਏ ਜਾਂਦੇ ਸਾਲਾਨਾ ਜੋੜ ਮੇਲੇ ਮੌਕੇ ਨਿਸ਼ਾਨ ਸਾਹਿਬ ਚੜ੍ਹਾਏ ਜਾਣ ਦੌਰਾਨ ਬਿਜਲੀ ਦੀਆਂ ਤਾਰਾਂ ਨਾਲ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਜਗਦੀਪ ਸਿੰਘ ਉਰਫ ਜੱਗਾ (26) ਵਜੋਂ ਹੋਈ ਹੈ।  ਜਾਣਕਾਰੀ ਅਨੁਸਾਰ ਅੱਜ ਪਿੰਡ ਦੇ ਹੀ ਨੌਜਵਾਨ ਜਠੇਰਿਆਂ ਉਤੇ ਨਿਸ਼ਾਨ ਸਾਹਿਬ ਦੀ ਰਸਮ ਅਦਾ ਕਰਨ ਲੱਗੇ ਤਾਂ ਬਿਜਲੀ ਦੀ ਤਾਰ ਨਿਸ਼ਾਨ ਸਾਹਿਬ ਦੇ ਪਾਈਪ ਅਤੇ ਤਾਰਾਂ ਨਾਲ ਟਕਰਾ ਗਈ।

ਕਰੰਟ ਲੱਗਣ ਕਾਰਨ 4 ਲੜਕੇ ਜਗਦੀਪ ਸਿੰਘ ਉਰਫ ਜੱਗਾ, ਜਸਵਿੰਦਰ ਸਿੰਘ, ਜਗਦੀਪ ਸਿੰਘ ਤੇ ਅਮਰਜੀਤ ਸਿੰਘ ਵਾਸੀ ਪਿੰਡ ਭੰਡਾਲ ਹਿੰਮਤ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਨੂਰਮਹਿਲ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਥੇ ਇਕ ਨੌਜਵਾਨ ਨੂੰ ਮ੍ਰਿਤਕ ਐਲਾਨ ਦਿਤਾ। ਉਕਤ ਘਟਨਾ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।