ਨੌਜਵਾਨ ਦਾ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਬੇਰਹਿਮੀ ਨਾਲ ਹੋਇਆ ਕਤਲ

ਨੌਜਵਾਨ ਦਾ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਬੇਰਹਿਮੀ ਨਾਲ ਹੋਇਆ ਕਤਲ

ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ 'ਚ ਨੌਜਵਾਨ ਦਾ 200 ਰੁਪਏ ਪਿੱਛੇ ਕਤਲ ਕਰ ਦਿਤਾ ਗਿਆ। ਨੌਜਵਾਨ ਦੀ ਪਹਿਚਾਣ ਕੋਡੂ ਮਸੀਹ ਪੁੱਤਰ ਤਰਸੇਮ ਮਸੀਹ ਉਮਰ 34 ਸਾਲ ਵਾਸੀ ਜੋੜੀਆਂ ਕਲਾਂ ਵਜੋਂ ਹੋਈ ਹੈ। ਮ੍ਰਿਤਕ ਜਲੰਧਰ ਵਿਖੇ ਕਿਸੇ ਢਾਬੇ 'ਤੇ ਕੰਮ ਕਰਦਾ ਸੀ ਉਹ ਆਪਣੇ ਪਿੰਡ ਛੁੱਟੀ ਲੈ ਕੇ ਆਇਆ ਹੋਇਆ ਸੀ।

ਇਸੇ ਦੌਰਾਨ ਉਹ ਨਾਲ ਦੇ ਪਿੰਡ ਹਰੂਵਾਲ ਵਿਖੇ ਆਪਣੇ ਦੋਸਤ ਸੁਖਾ ਮਸੀਹ ਨਾਲ ਸ਼ਰਾਬ ਪੀਣ ਚਲਾ ਗਿਆ ਤੇ ਉੱਥੇ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਹੋਈ ਮਮੂਲੀ ਤਕਰਾਰ ਦੌਰਾਨ ਸ਼ਰਾਬ ਕਾਰੋਬਾਰੀ ਅਤੇ ਉਸ ਦੀ ਪਤਨੀ ਵੱਲੋਂ ਉਸ ਦੇ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਉਸ ਦੀ ਲਾਸ਼ ਨੂੰ ਨੇੜਲੇ ਡਰੇਨ ਨਾਲੇ ਵਿੱਚ ਸੁੱਟ ਦਿੱਤਾ ਗਿਆ।

ਕਤਲ ਦੀ ਜਾਣਕਾਰੀ ਉਸ ਦੇ ਨਾਲ ਗਏ ਸੁੱਖਾ ਮਸੀਹ ਵੱਲੋਂ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕੌਡੂ ਮੁਸੀਹ ਦੀ ਪਤਨੀ ਸਨੀਆ ਅਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਨਾ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਗਿਆ ਹੈ।

ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ 'ਤੇ ਦੋਸ਼ ਲਾਇਆ ਹੈ ਕਿ ਉਹਨਾਂ ਨੂੰ ਬਣਦਾ ਇਨਸਾਫ ਨਹੀਂ ਦਿੱਤਾ ਜਾ ਰਿਹਾ। ਜਿਸ ਦੇ ਕਾਰਨ ਅੱਜ ਉਹਨਾਂ ਨੇ ਪਿੰਡ ਜੋੜੀਆਂ ਕਲਾਂ ਦੇ ਵਾਸੀਆਂ ਨੂੰ ਨਾਲ ਲੈ ਕੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਸਾਹਮਣੇ ਧਰਨਾ ਲਗਾਇਆ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਪਤਨੀ ਨੂੰ ਛੱਡ ਗਿਆ ਹੈ।