- Updated: October 23, 2023 07:49 AM
ਵਿਦੇਸ਼ਾਂ ਵਿਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਮਾਮਲਾ ਦੁਬਈ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਮਲੋਟ ਤੋਂ ਦੁਬਈ ਗਿਆ ਸੀ। ਮ੍ਰਿਤਕ ਦੀ ਪਛਾਣ 32 ਸਾਲਾ ਹੈਪੀ ਸਿੰਘ ਵਜੋਂ ਹੋਈ ਹੈ। ਦੁਬਈ ਜਾਣ ਦੇ ਤਿੰਨ ਦਿਨਾਂ ਬਾਅਦ ਹੀ ਹੈਪੀ ਸਿੰਘ ਦੀ ਬੀਚ ਵਿਚ ਡੁੱਬਣ ਕਾਰਨ ਮੌਤ ਹੋ ਗਈ। ਹੈਪੀ ਸਿੰਘ ਗਰੀਬ ਪਰਿਵਾਰ ਦੇ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ।ਜਾਣਕਾਰੀ ਮੁਤਾਬਕ ਨੌਜਵਾਨ 13 ਤਰੀਕ ਨੂੰ ਦੁਬਈ ਗਿਆ ਸੀ।
16 ਤਰੀਕ ਨੂੰ ਇਸ ਦੇ ਏਜੰਟ ਦਾ ਫੋਨ ਆਇਆ ਕੇ ਹੈਪੀ ਸਿੰਘ ਦੀ ਪਾਣੀ ਵਿਚ ਡੁੱਬਣ ਨਾਲ ਮੋਤ ਹੋ ਗਈ। 18 ਤਰੀਕ ਨੂੰ ਹੈਪੀ ਸਿੰਘ ਦੀ ਲਾਸ਼ ਮਿਲੀ। ਹੈਪੀ ਸਿੰਘ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਇੱਕ ਦੋ ਸਾਲ ਦਾ ਬੇਟਾ ਛੱਡ ਗਿਆ ਹੈ। ਪੀੜਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਪਰਿਵਾਰ ਨੇ ਮੌਤ ਦੇ ਕਾਰਨਾਂ ਦੀ ਜਾਂਚ ਦੀ ਮੰਗ ਕੀਤੀ ਹੈ।