ਦੁਬਈ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸੁਣ ਪਰਿਵਾਰ ''ਚ ਪਿਆ ਚੀਕ-ਚਿਹਾੜਾ

ਦੁਬਈ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸੁਣ ਪਰਿਵਾਰ ''ਚ ਪਿਆ ਚੀਕ-ਚਿਹਾੜਾ

ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਵੜਿੰਗ ਸੂਬਾ ਸਿੰਘ ਦਾ ਨਿਵਾਸੀ ਜਸਬੀਰ ਸਿੰਘ ਨਾਮਕ ਨੌਜਵਾਨ ਦੀ ਦੁਬਈ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਖ਼ਬਰ ਨੂੰ ਸੁਣ ਕੇ ਪਰਿਵਾਰ ਨੂੰ ਬਹੁਤ ਗਹਿਰਾ ਸਦਮਾ ਲੱਗਾ ਹੈ। ਪਰਿਵਾਰ ਵਲੋਂ ਮ੍ਰਿਤਕ ਦੇਹ ਜਲਦ ਤੋਂ ਜਲਦ ਪਿੰਡ ਵਾਪਸ ਲਿਆਉਣ ਦੀ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਜਸਬੀਰ ਸਿੰਘ (38) ਨਿਵਾਸੀ ਪਿੰਡ ਵੜਿੰਗ ਸੂਬਾ ਸਿੰਘ ਜੋ ਕਰੀਬ ਪੰਦਰਾਂ ਸਾਲ ਪਹਿਲਾਂ ਦੁਬਈ ਵਿਖੇ ਘਰ ਦੇ ਹਾਲਾਤ ਨੂੰ ਸੁਧਾਰਨ ਲਈ ਗਿਆ ਸੀ, ਜਿੱਥੇ ਉਹ ਟਰੱਕ ਡਰਾਈਵਰ ਦਾ ਕਾਰੋਬਾਰ ਕਰਦਾ ਸੀ।

ਜਸਬੀਰ ਸਿੰਘ ਦੇ ਚਚੇਰੇ ਭਰਾ ਰਣਜੀਤ ਸਿੰਘ ਅਤੇ ਚਾਚਾ ਬਲਬੀਰ ਸਿੰਘ ਨੇ ਦੱਸਿਆ ਕਿ ਬੀਤੇ ਬੁੱਧਵਾਰ ਸ਼ਾਮ ਪਰਿਵਾਰਕ ਮੈਂਬਰਾਂ ਨੂੰ ਜਦੋਂ ਜਸਬੀਰ ਸਿੰਘ ਦੇ ਦਿਲ ਦਾ ਦੌਰਾ ਪੈਣ ਦੌਰਾਨ ਮੌਤ ਹੋਣ ਦਾ ਸਮਾਚਾਰ ਮਿਲਿਆ ਤਾਂ ਉਨ੍ਹਾਂ ਦੇ ਪੈਰਾਂ ਹੇਠਾਂ ਜ਼ਮੀਨ ਖ਼ਿਸਕ ਗਈ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਹੈ। ਜਸਬੀਰ ਸਿੰਘ ਆਪਣੇ ਪਿੱਛੇ ਇੱਕ 6 ਸਾਲਾ ਪੁੱਤਰ, ਪਤਨੀ ਅਤੇ ਬਜ਼ੁਰਗ ਮਾਂ-ਬਾਪ ਨੂੰ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਪਾਸੋਂ ਮ੍ਰਿਤਕ ਦੇਹ ਨੂੰ ਜਲਦ ਵਾਪਸ ਲਿਆਉਣ ਦੀ ਮੰਗ ਕੀਤੀ ਹੈ। ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਨੌਕਰੀ ਦੇਣ ਦੀ ਸਰਕਾਰ ਪਾਸੋਂ ਮੰਗ ਕੀਤੀ ਹੈ।