- Updated: April 29, 2023 03:38 PM
ਬਲਾਕ ਨੌਸ਼ਿਹਰਾ ਪੰਨੂਆਂ ਅਧੀਨ ਆਉਂਦੇ ਪਿੰਡ ਤੁੜ ਦੇ ਵਸਨੀਕ ਸੁਖਪ੍ਰੀਤ ਸਿੰਘ (20) ਪੁੱਤਰ ਦਲੀਪ ਸਿੰਘ ਵਾਸੀ ਤੁੜ ਦੀ ਇਟਲੀ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਸਰਪੰਚ ਦਲਜਿੰਦਰ ਸਿੰਘ ਜਵੰਦਾ ਨੇ ਦੱਸਿਆ ਕਿ ਉਨ੍ਹਾਂ ਦੀ ਮਾਸੀ ਦਾ ਮੁੰਡਾ ਜੋ ਕਿ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਵਾਸਤੇ ਇਟਲੀ ਵਿਖੇ ਗਿਆ ਹੋਇਆ ਸੀ, ਜਿਸ ਦੀ ਬੀਤੇ ਦਿਨ ਇਕ ਭਿਆਨਕ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ ਹੈ।
ਮ੍ਰਿਤਕ ਸੁਖਪ੍ਰੀਤ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਕੁਝ ਸਮਾਂ ਪਹਿਲਾਂ ਮ੍ਰਿਤਕ ਦੀ ਭੈਣ ਦੀ ਵੀ ਇਕ ਐਕਸੀਡੈਂਟ ਵਿਚ ਮੌਤ ਹੋ ਚੁੱਕੀ ਹੈ, ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਹ ਖ਼ਬਰ ਸੁਣ ਕੇ ਪਿੰਡ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ। ਮ੍ਰਿਤਕ ਦੀ ਦੇਹ 5 ਮਈ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਤੁੜ ਵਿਖੇ ਪਹੁੰਚੇਗੀ, ਉਪਰੰਤ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਧੂੰਦਾ ਦੇ ਨੌਜਵਾਨ ਤਰਲੋਚਨ ਸਿੰਘ ਪੁੱਤਰ ਸਰਵਣ ਸਿੰਘ ਦੀ ਅਮਰੀਕਾ ਵਿਖੇ ਹਾਰਟ ਅਟੈਕ ਆਉਣ ਕਰਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਦੀ ਉਮਰ 27 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਨੌਜਵਾਨ ਕੁਝ ਦਿਨ ਪਹਿਲਾਂ ਹੀ ਅਮਰੀਕਾ ਪੁੱਜਾ ਸੀ।