ਦਵਿੰਦਰਪਾਲ ਸਿੰਘ ਨੂੰ ਆਮ ਆਦਮੀ ਪਾਰਟੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ

 ਦਵਿੰਦਰਪਾਲ ਸਿੰਘ ਨੂੰ ਆਮ ਆਦਮੀ ਪਾਰਟੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਨੇ ਦਵਿੰਦਰਪਾਲ ਸਿੰਘ ਨੂੰ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ’ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਮਨੀਸ ਸਿਸੋਦੀਆਂ ਦੇ ਹਸਤਾਖਰ ਹਨ। 

ਜ਼ਿਕਰਯੋਗ ਹੈ ਕਿ ਦਵਿੰਦਰ ਪਾਲ ਸਿੰਘ ਹੰਸਪਾਲ ਰੇਲ ਕੋਚ ਉਦਯੋਗ ਨਾਲ ਜੁੜੇ ਹੋਏ ਹਨ ਤੇ ਅੱਜ ਸਵੇਰੇ ਹੀ ਚੰਡੀਗੜ੍ਹ ਵਿਖੇ ਮਨੀਸ਼ ਸਿਸੋਦੀਆ ਤੇ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਦੀ ਅਗਵਾਈ ਹੇਠ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ। ਜਿਨ੍ਹਾਂ ਨੂੰ ਹੁਣ ਪਾਰਟੀ ਨੇ ਕਪੂਰਥਲਾ ਹਲਕੇ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ।