ਆਮ ਆਦਮੀ ਪਾਰਟੀ ਦੇ ਆਗੂ ਗੁਰਦਾਸਪੁਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੇ ਹਨ: MP ਸੁਖਜਿੰਦਰ ਸਿੰਘ ਰੰਧਾਵਾ

ਆਮ ਆਦਮੀ ਪਾਰਟੀ ਦੇ ਆਗੂ ਗੁਰਦਾਸਪੁਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੇ ਹਨ: MP ਸੁਖਜਿੰਦਰ ਸਿੰਘ ਰੰਧਾਵਾ

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਲਗਾਤਾਰ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉੱਥੇ ਹੀ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਪਹੁੰਚੇ ਅਤੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਮੌਜੂਦ ਰਹੇ। ਰੰਧਾਵਾ ਨੇ ਕਿਹਾ ਕਿ ਇਸ ਵਾਰ ਵੀ ਗੁਰਦਾਸਪੁਰ ਵਿੱਚ ਕਾਂਗਰਸ ਪਾਰਟੀ ਦੀ ਕਮੇਟੀ ਬਣੇਗੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਬਾਹਰ ਤੋਂ ਲੀਡਰ ਸੱਦ ਕੇ ਗੁਰਦਾਸਪੁਰ ਵਿੱਚ ਦਹਿਸ਼ਤ ਦਾ ਮਾਹੌਲ ਬਣਾ ਰਹੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰ ਸਟੇਜਾਂ ਦੇ ਉੱਪਰੋਂ ਲੋਕਾਂ ਨੂੰ ਦਬਕੇ ਮਾਰ ਰਹੇ ਹਨ ਅਤੇ ਮੁੱਦਿਆਂ ਦੀ ਰਾਜਨੀਤੀ ਕਰਨ ਦੀ ਬਜਾਏ ਉਹਨਾਂ ਉੱਪਰ ਵਿਅਕਤੀਗਤ ਹਮਲੇ ਕਰ ਰਹੇ ਹਨ ਜੋ ਕਿ ਗੁਰਦਾਸਪੁਰ ਦੇ ਲੋਕ ਕਦੇ ਵੀ ਪਸੰਦ ਨਹੀਂ ਕਰਨਗੇ। 

ਇਸ ਮੌਕੇ ਉਹਨਾਂ ਨੇ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਕੁਲਦੀਪ ਸਿੰਘ ਧਾਲੀਵਾਲ ’ਤੇ ਵੀ ਤੰਜ ਕਸਦੇ ਹੋਏ ਕਿਹਾ ਕਿ ਗੁਰਦਾਸਪੁਰ ਦੇ ਲੋਕ ਅਤੇ ਕਾਂਗਰਸ ਪਾਰਟੀ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਕੁਲਦੀਪ ਸਿੰਘ ਧਾਲੀਵਾਲ ਨੂੰ ਸੀਰੀਅਸ ਨਾ ਲੈਣ।