ਜਲੰਧਰ ''ਚ CM ਭਗਵੰਤ ਮਾਨ ਤੇ CM ਕੇਜਰੀਵਾਲ ਦੀ ਅਗਵਾਈ ''ਚ ''ਆਪ'' ਦਾ ਹੋਇਆ ਰੋਡ ਸ਼ੋਅ। 

ਜਲੰਧਰ ''ਚ CM ਭਗਵੰਤ ਮਾਨ ਤੇ CM ਕੇਜਰੀਵਾਲ ਦੀ ਅਗਵਾਈ ''ਚ ''ਆਪ'' ਦਾ ਹੋਇਆ ਰੋਡ ਸ਼ੋਅ। 

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਰ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਅੱਜ ਜਲੰਧਰ ਵਿਖੇ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਰੋਡ ਸ਼ੋਅ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਅੱਜ ਸ਼ਾਮਲ ਹੋਏ ਹਨ। ਆਮ ਆਦਮੀ ਪਾਰਟੀ ਦੇ ਦੋਵੇਂ ਵਿਧਾਇਕਾਂ ਦੇ ਨਾਲ-ਨਾਲ ਉਮੀਦਵਾਰ ਸੁਸ਼ੀਲ ਰਿੰਕੂ ਵੀ ਮੌਜੂਦ ਹਨ।

                       Image

ਆਮ ਆਦਮੀ ਪਾਰਟੀ ਦਾ ਇਹ ਰੋਡ ਸ਼ੋਅ ਦੁਪਹਿਰ ਨੂੰ ਭਗਵਾਨ ਵਾਲਮੀਕਿ ਚੌਂਕ (ਜੋਤੀ ਚੌਂਕ) ਤੋਂ ਸ਼ੁਰੂ ਹੋਇਆ। ਇਸ ਤੋਂ ਬਾਅਦ ਸ਼ਹਿਰ ਵਿੱਚ ਤਿੰਨ ਵੱਖ-ਵੱਖ ਰੋਡ ਸ਼ੋਅ ਕੀਤੇ ਜਾਣਗੇ। ਬਸਤੀ ਗੁੱਜ਼ਾਂ ਵਿਖੇ ਦੁਪਹਿਰ 3 ਵਜੇ ਅਤੇ ਸੋਢਲ ਰੋਡ ਸ਼ਾਮ 4 ਵਜੇ ਰੋਡ ਕੱਢਿਆ ਜਾਵੇਗਾ। ਇਸ ਤੋਂ ਬਾਅਦ ਸ਼ਾਮ 5 ਵਜੇ ਆਖਰੀ ਰੋਡ ਸ਼ੋਅ ਐੱਸ. ਬੀ. ਆਈ. ਛਾਉਣੀ ਮਾਰਕੀਟ ਵਿੱਚ ਕੱਢਿਆ ਜਾਵੇਗਾ।

                       Image

ਇਸ ਮੌਕੇ ਜਨਤਾ ਨੂੰ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਨੂੰ ਅਸੀਂ ਮੁੰਦਰੀ ਦੇ ਨਗ ਵਾਂਗ ਚਮਕਾਉਣਾ ਹੈ। ਰੋਜ਼ਗਾਰ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਿਰਫ ਇਕ ਸਾਲ ਵਿਚ ਪੰਜਾਬ ਦੇ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਲਈ ਹੋਰ ਵੀ ਵੱਡੀ ਗਿਣਤੀ ਵਿਚ ਸਰਕਾਰੀ ਨੌਕਰੀਆਂ ਦੀਆਂ ਅਸਾਮੀਆਂ ਕੱਢੀਆਂ ਜਾਣਗੀਆਂ।