ਮੋਗਾ ਨਗਰ-ਨਿਗਮ ’ਤੇ ਆਮ ਆਦਮੀ ਪਾਰਟੀ ਦੇ ਬਲਜੀਤ ਸਿੰਘ ਚੰਨੀ ਬਣੇ ਮੇਅਰ।

ਮੋਗਾ ਨਗਰ-ਨਿਗਮ ’ਤੇ ਆਮ ਆਦਮੀ ਪਾਰਟੀ ਦੇ ਬਲਜੀਤ ਸਿੰਘ ਚੰਨੀ ਬਣੇ ਮੇਅਰ।

ਮੋਗਾ ਨਗਰ-ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਆਪਣਾ ਮੇਅਰ ਬਣਾ ਦਿੱਤਾ ਹੈ। ਮੋਗਾ ਦੇ ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਜਿੱਤ ਹਾਸਲ ਕਰਨ ਵਾਲੇ ਕੌਸਲਰ ਬਲਜੀਤ ਸਿੰਘ ਚੰਨੀ ਨੂੰ ਨਵਾਂ ਮੇਅਰ ਬਣਾਇਆ ਗਿਆ ਹੈ। ਪੰਜਾਬ ਵਿਚ ਮੋਗਾ ਪਹਿਲੀ ਅਜਿਹੀ ਨਗਰ ਨਿਗਮ ਹੈ ਜਿੱਥੇ ਆਮ ਆਦਮੀ ਪਾਰਟੀ ਨੇ ਆਪਣਾ ਮੇਅਰ ਬਣਾਇਆ ਹੈ। 
 

ਬਲਜੀਤ ਸਿੰਘ ਚਾਨੀ ਸਰਬਸੰਮਤੀ ਨਾਲ ਮੋਗਾ ਨਗਰ ਨਿਗਮ ਦੇ ਮੇਅਰ ਚੁਣੇ ਗਏ। ਕੁੱਲ 50 ਨਗਰ ਕੌਂਸਲਰਾਂ ਵਿਚੋਂ 42 ਕੌਂਸਲਰ ਬਲਜੀਤ ਸਿੰਘ ਚੰਨੀ ਦੇ ਹੱਕ ਵਿਚ ਖੜ੍ਹੇ ਸਨ ਜਦਕਿ 8 ਕੌਂਸਲਰ ਗੈਰ ਹਾਜ਼ਰ ਰਹੇ। ਇਹ ਚੋਣ ਸਵੇਰੇ 10 ਵਜੇ ਜ਼ਿਲ੍ਹਾ ਡੀ.ਸੀ. ਕੰਪਲੈਕਸ ਵਿਚ ਹੋਈ। ਇਸ ਮੌਕੇ 50 ਵਾਰਡ ਦੇ ਕੌਂਸਲਰ ਤੋਂ ਇਲਾਵਾ ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਅਤੇ ਜ਼ਿਲ੍ਹੇ ਦੇ ਸਮੂਹ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।