- Updated: September 02, 2026 05:03 PM
‘ਆਮ ਆਦਮੀ ਪਾਰਟੀ ਨੇ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਖਰੜ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਦਿੱਤੀ ਗਈ ਹੈ ਤੇ ਉਨ੍ਹਾਂ ਵੱਲੋਂ ਇਸ ਸਬੰਧੀ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਪਾਰਟੀ ਲੀਡਰਸ਼ਿਪ ਨੇ ਗੋਲਡੀ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਖਰੜ ਵਿੱਚ ਪਾਰਟੀ ਦੀ ਸੰਗਠਨਾਤਮਕ ਮੌਜੂਦਗੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ ਅਤੇ ਸਥਾਨਕ ਮੁੱਦਿਆਂ ਅਤੇ ਪਾਰਟੀ ਵਰਕਰਾਂ ਨਾਲ ਜੁੜੇ ਰਹਿਣਗੇ।
ਦੱਸ ਦੇਈਏ ਕਿ ਪਰਮਿੰਦਰ ਗੋਲਡੀ ਇਸ ਸਮੇਂ ਪੰਜਾਬ ਸਰਕਾਰ ਦੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਹਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਨੇ ਪਿਛਲੇ ਦਿਨੀਂ ਨਸ਼ਿਆਂ ਖਿਲਾਫ ਪੂਰੇ ਸੂਬੇ ਵਿਚ ਸਫਲ ਰੈਲੀਆਂ ਆਯੋਜਿਤ ਕੀਤੀਆਂ ਸਨ।