- Updated: October 10, 2026 01:42 PM
ਲੁਧਿਆਣਾ ਦੇ ਵਾਰਡ ਨੰਬਰ-47 ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਉਸ਼ਾ ਰਾਣੀ ਕਲਿਆਣ ਦਾ ਸ਼ਨੀਵਾਰ ਨੂੰ ਕੈਂਸਰ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਡੀ.ਐੱਮ.ਸੀ. ਹਸਪਤਾਲ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ਨਾਲ ਇਲਾਕੇ ਅਤੇ ਰਾਜਨੀਤਿਕ ਗਲਿਆਰਿਆਂ ਵਿੱਚ ਸੋਗ ਦੀ ਲਹਿਰ ਹੈ।
ਜਾਣਕਾਰੀ ਅਨੁਸਾਰ ਕੌਂਸਲਰ ਉਸ਼ਾ ਕਾਲੀਆ ਦੇ 3 ਪੁੱਤਰ ਹਨ। ਪਰਿਵਾਰ ਵਿੱਚ ਇਨ੍ਹੀਂ ਦਿਨੀਂ ਖੁਸ਼ੀਆਂ ਦਾ ਮਾਹੌਲ ਸੀ ਕਿਉਂਕਿ ਉਨ੍ਹਾਂ ਦੇ ਇੱਕ ਪੁੱਤਰ ਦਾ ਵਿਆਹ ਅਗਲੇ ਮਹੀਨੇ (ਨਵੰਬਰ) ਵਿੱਚ ਤੈਅ ਸੀ। ਘਰ ਵਿੱਚ ਵਿਆਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਸਨ। ਮਾਂ ਦਾ ਸਾਇਆ ਅਚਾਨਕ ਉਠ ਜਾਣ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।