- Updated: July 26, 2025 09:17 PM
ਆਮ ਆਦਮੀ ਪਾਰਟੀ ਨੇ ਅੱਜ ਹਰਮੀਤ ਸਿੰਘ ਸੰਧੂ ਨੂੰ ਤਰਨਤਾਰਨ ਦਾ ਹਲਕਾ ਇੰਚਾਰਜ ਐਲਾਨ ਕੀਤਾ ਹੈ। ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਇੱਥੋਂ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਉਪ ਚੋਣ ਲਈ ਉਮੀਦਵਾਰ ਬਣਾਇਆ ਜਾਣਾ ਲਗਪਗ ਤੈਅ ਮੰਨਿਆ ਜਾ ਰਿਹਾ ਸੀ।
ਦੂਜੇ ਪਾਸੇ ਪਾਰਟੀ ਦੇ ਆਗੂ, ਜੋ ਟਿਕਟ ’ਤੇ ਦਾਅਵਾ ਜਿਤਾ ਰਹੇ ਸਨ ਵੱਲੋਂ ਇਸਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਸੀ ਪਰ ਇਸ ਸਭ ਦੇ ਬਾਵਜੂਦ ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਤਰਨਤਾਰਨ ਹਲਕੇ ਦਾ ਇੰਚਾਰਜ ਐਲਾਨ ਦਿੱਤਾ ਹੈ।
