''ਆਪ'' ਵੱਲੋਂ ਅਰਵਿੰਦ ਕੇਜਰੀਵਾਲ ਦੇ ਘਰ ਹੋਈ ਮੀਟਿੰਗ ਜਿਸ ''ਚ ਪੰਜਾਬ ਦੇ ਸੀਐਮ ਭਗਵੰਤ ਮਾਨ, ਸੁਨੀਤਾ ਕੇਜਰੀਵਾਲ, ਸੰਜੇ ਸਿੰਘ ਵੀ ਮੌਜੂਦ

''ਆਪ'' ਵੱਲੋਂ ਅਰਵਿੰਦ ਕੇਜਰੀਵਾਲ ਦੇ ਘਰ ਹੋਈ ਮੀਟਿੰਗ ਜਿਸ ''ਚ ਪੰਜਾਬ ਦੇ ਸੀਐਮ ਭਗਵੰਤ ਮਾਨ, ਸੁਨੀਤਾ ਕੇਜਰੀਵਾਲ, ਸੰਜੇ ਸਿੰਘ ਵੀ ਮੌਜੂਦ

ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀ ਰਣਨੀਤੀ ਉਤੇ ਚਰਚਾ ਕਰਨ ਲਈ ਅੱਜ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਇਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਹ ਮੀਟਿੰਗ ਉਸ ਸਮੇਂ ਕੀਤੀ ਜਾ ਰਹੀ ਹੈ ਜਦੋਂ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਖੁਦ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਉਨ੍ਹਾਂ ਦੇ ਘਰ ਮੀਟਿੰਗ ਕੀਤੀ ਜਾ ਰਹੀ ਹੈ। 

ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਤੋਂ ਇਲਾਵਾ ਸੰਦੀਪ ਪਾਠਕ, ਸੰਜੇ ਸਿੰਘ, ਸੌਰਵ ਭਾਰਦਵਾਜ, ਗੋਪਾਲ ਰਾਏ ਅਤੇ ਜੈਸਮੀਨ ਸ਼ਾਹ ਵੀ ਮੀਟਿੰਗ ਵਿੱਚ ਸ਼ਾਮਲ ਹਨ। ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।