ਜਲੰਧਰ ਤੋਂ ਦਿਨੇਸ਼ ਢੱਲ ਭਾਜਪਾ ''ਚ ਹੋਏ ਸ਼ਾਮਲ

ਜਲੰਧਰ ਤੋਂ ਦਿਨੇਸ਼ ਢੱਲ ਭਾਜਪਾ ''ਚ ਹੋਏ ਸ਼ਾਮਲ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਗੂਆਂ ਵੱਲੋਂ ਆਪਣੀਆਂ ਪਾਰਟੀਆਂ ਛੱਡ ਕੇ ਦੂਜੀਆਂ ਪਾਰਟੀਆਂ 'ਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਲੰਧਰ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ।  ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀ ਅਗਵਾਈ ਹੇਠ 'ਆਪ' ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਤੇ ਨਾਰਥ ਹਲਕੇ ਤੋਂ ਸੀਨੀਅਰ ਆਗੂ ਦਿਨੇਸ਼ ਢੱਲ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਲ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕੇਵਲ ਢਿੱਲੋਂ ਨੇ ਇਕ ਹੋਟਲ 'ਚ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਨੂੰ ਪਾਰਟੀ 'ਚ ਸ਼ਾਮਲ ਕੀਤਾ।

                                           Image

ਇਸ ਦੌਰਾਨ ਭਾਜਪਾ ਨੇ ਉਨ੍ਹਾਂ ਦਾ ਪਾਰਟੀ 'ਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ। ਦਿਨੇਸ਼ ਢੱਲ ਨੇ ਉੱਤਰੀ ਹਲਕੇ ਦੇ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਨੂੰ ਗਲੇ ਲਗਾਇਆ। ਦਿਨੇਸ਼ ਦੇ ਨਾਲ ਉਨ੍ਹਾਂ ਦਾ ਭਰਾ ਵੀ ਮੌਜੂਦ ਸੀ। ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ "ਭਾਰਤ ਮਾਤਾ ਕੀ ਜੈ" ਦੇ ਨਾਅਰੇ ਲਗਾਏ। ਇਸ ਦੌਰਾਨ ਕੇਵਲ ਢਿੱਲੋਂ ਨੇ ਕਿਹਾ ਕਿ ਪਾਰਟੀ 2027 ਦੀਆਂ ਚੋਣਾਂ ਇਕੱਲਿਆਂ ਲੜੇਗੀ।

ਉਨ੍ਹਾਂ ਨੇ ਉੱਤਰੀ ਹਲਕੇ ਦੇ ਸਾਬਕਾ ਇੰਚਾਰਜ ਦਾ ਪਾਰਟੀ ਵਿੱਚ ਸਵਾਗਤ ਕੀਤਾ। ਜ਼ਿਰਰਯੋਗ  ਹੈ ਕਿ ਦਿਨੇਸ਼ ਢੱਲ ਨੂੰ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਅੱਜ ਦਿਨੇਸ਼ ਨੇ ਭਾਜਪਾ ਪਾਰਟੀ ਵਿਚ ਜੁਆਇਨਿੰਗ ਕਰ ਲਈ।