ਮਨੀਸ਼ ਸਿਸੋਦੀਆ ਨੂੰ ਮਿਲੀ ਤਿੰਨ ਦਿਨ ਦੀ ਅੰਤਰਿਮ ਜ਼ਮਾਨਤ

ਮਨੀਸ਼ ਸਿਸੋਦੀਆ ਨੂੰ ਮਿਲੀ ਤਿੰਨ ਦਿਨ ਦੀ ਅੰਤਰਿਮ ਜ਼ਮਾਨਤ

ਰਾਸ਼ਟਰੀ ਰਾਜਧਾਨੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਘਪਲੇ 'ਚ ਗ੍ਰਿਫ਼ਤਾਰ 'ਆਪ' ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਸੋਮਵਾਰ ਨੂੰ ਤਿੰਨ ਦਿਨ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ। ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਜਾਂਚ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ 'ਚ 13 ਤੋਂ 15 ਫਰਵਰੀ ਤੱਕ ਸਿਸੋਦੀਆ ਨੂੰ ਰਾਹਤ ਦਿੱਤੀ।

ਸੀ.ਬੀ.ਆਈ. ਨੇ ਹੁਣ ਰੱਦ ਕੀਤੀ ਜਾ ਚੁੱਕੀ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ 'ਚ ਭ੍ਰਿਸ਼ਟਾਚਾਰ ਨੂੰ ਲੈ ਕੇ 26 ਫਰਵਰੀ 2023 ਨੂੰ ਸਾਬਕਾ ਉੱਪ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸੀ.ਬੀ.ਆਈ. ਵਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਸੰਬੰਧਤ ਮਨੀ ਲਾਂਡਰਿੰਗ ਮਾਮਲੇ 'ਚ 9 ਮਾਰਚ 2023 ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ।