- Updated: June 02, 2024 02:46 PM
ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਅਨਮੋਲ ਗਗਨ ਮਾਨ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਮੰਤਰੀ 16 ਜੂਨ ਨੂੰ ਆਪਣਾ ਗ੍ਰਹਿਸਤੀ ਜੀਵਨ ਸ਼ੁਰੂ ਕਰਨਗੇ।
ਕੈਬਨਿਟ ਮੰਤਰੀ ਮਾਨ ਦਾ ਵਿਆਹ 16 ਜੂਨ ਨੂੰ ਵਿਆਹ ਨਿਸ਼ਚਿਤ ਹੋਇਆ ਹੈ। ਲਾੜਾ ਸੋਹੀ ਪ੍ਰਵਾਰ ਨਾਲ ਸੰਬੰਧਿਤ ਹੈ ਤੇ ਅੱਜ ਕੱਲ੍ਹ ਚੰਡੀਗੜ੍ਹ ਹੀ ਰਹਿ ਰਿਹਾ ਹੈ। ਲਾੜਾ ਸ਼ਾਹਬਾਜ਼ ਸਿੰਘ ਪੇਸ਼ੇ ਵਜੋਂ ਵਕੀਲ ਹੈ। ਵਿਆਹ ਸਮਾਗਮ ਦਾ ਪ੍ਰੋਗਰਾਮ ਜ਼ੀਕਰਪੁਰ ਦੇ ਇਕ ਪੈਲੇਸ ਵਿੱਚ ਰੱਖਿਆ ਗਿਆ।ਜਿੱਥੇ ਤਿਆਰੀਆਂ ਚੱਲ ਰਹੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਹੋਇਆ ਸੀ। ਇਸ ਤੋਂ ਇਲਾਵਾ ਕਈ ਵਿਧਾਇਕਾਂ ਦੇ ਵਿਆਹ ਵੀ ਹੋ ਚੁੱਕੇ ਹਨ।
ਅਨਮੋਲ ਗਗਨ ਮਾਨ ਨੇ ਖਰੜ ਵਿਧਾਨ ਸਭਾ ਹਲਕੇ ਤੋਂ ਸਾਲ 2022 ਵਿਚ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ ਜਿੱਤੀ। ਇਸ ਦੇ ਨਾਲ ਹੀ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਗਿਆ।
ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣ ਪ੍ਰਚਾਰ ਲਈ ਇਕ ਪ੍ਰਚਾਰ ਗੀਤ ਵੀ ਤਿਆਰ ਕੀਤਾ ਗਿਆ। ਸੀਐਮ ਭਗਵੰਤ ਮਾਨ ਤੋਂ ਇਲਾਵਾ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਉਨ੍ਹਾਂ ਦਾ ਪ੍ਰਚਾਰ ਕਰਨ ਪਹੁੰਚੇ ਸਨ। ਉਨ੍ਹਾਂ ਕੋਲ ਪੰਜਾਬ ਸਰਕਾਰ ਦਾ ਸੈਰ ਸਪਾਟਾ ਵਿਭਾਗ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਹਿਲੀ ਵਾਰ ਪੰਜਾਬ ਵਿੱਚ ਸੈਰ ਸਪਾਟਾ ਸੰਮੇਲਨ ਦਾ ਆਯੋਜਨ ਕੀਤਾ ਹੈ। ਜਿਸ ਵਿੱਚ ਕਈ ਨਿਵੇਸ਼ਕਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ।