- Updated: June 27, 2025 01:47 PM
ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਮੌਜੂਦਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਡਾਕਟਰ ਕਸ਼ਮੀਰ ਸਿੰਘ ਸੋਹਲ ਲੰਮੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਡਾਕਟਰ ਸੋਹਲ ਦਾ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਸੀ। ਇਸ ਦੀ ਪੁਸ਼ਟੀ ਵਿਧਾਇਕ ਦੇ ਦਫਤਰ ਵਿਚ ਤੈਨਾਤ ਕਰਮਚਾਰੀਆਂ ਵੱਲੋਂ ਕੀਤੀ ਗਈ ਹੈ।
ਇਸ ਮੌਕੇ CM ਭਗਵੰਤ ਮਾਨ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ,
ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।
ਵਾਹਿਗੁਰੂ ਵਾਹਿਗੁਰੂ