- Updated: October 03, 2026 07:43 PM
ਆਮ ਆਦਮੀ ਪਾਰਟੀ ਨੇ ਮੌੜ ਹਲਕੇ ਤੋਂ ਮੌਜੂਦਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਚੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ। ਉਨ੍ਹਾਂ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰਨ ਦੇ ਦੋਸ਼ ਲੱਗੇ ਹਨ। ਇਸੇ ਅਧਾਰ 'ਤੇ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਬਰਖ਼ਾਸਤ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਸੁਖਵੀਰ ਸਿੰਘ ਮਾਈਸਰਖ਼ਾਨਾ ਨੇ ਅੱਜ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕਰ ਕੇ ਸਰਕਾਰੀ ਸਕੂਲਾਂ ਦੇ ਹਾਲਾਤ ਬਾਰੇ ਗੱਲਬਾਤ ਕੀਤੀ ਸੀ। ਇਸ ਦੌਰਾਨ ਉਹ ਭਾਵੁਕ ਵੀ ਹੋ ਗਏ ਸਨ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਹ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰ ਰਹੇ ਹਨ, ਇਸ ਲਈ ਉਨ੍ਹਾਂ ਨੂੰ ਪਾਰਟੀ ਤੋਂ ਕੱਢ ਦਿੱਤਾ ਗਿਆ ਹੈ।