- Updated: October 17, 2026 09:01 PM
ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ਨੂੰ ਸ਼ਨੀਵਾਰ ਨੂੰ ਜ਼ਮਾਨਤ ਮਿਲ ਗਈ। ਉਨ੍ਹਾਂ ਨੂੰ 50 ਹਜ਼ਾਰ ਰੁਪਏ ਦਾ ਜ਼ਮਾਨਤੀ ਮੁਚਲਕਾ ਵੀ ਭਰਨਾ ਪਿਆ। ਜ਼ਿਕਰਯੋਗ ਹੈ ਕਿ ਦੀਪਕੇ ਨੂੰ ਦਿੱਲੀ ਪੁਲਿਸ ਨੇ ਸ਼ੁੱਕਰਵਾਰ ਦੇਰ ਰਾਤ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਕਨਾਟ ਪਲੇਸ ਵਿੱਚ 'ਲਹਿਰਾ ਦੋ ਤਿਰੰਗਾ' ਰੈਲੀ ਤੋਂ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਸੀ।
8 ਦਿਨਾਂ ਵਿੱਚ ਦੀਪਕੇ ਖ਼ਿਲਾਫ਼ ਇਹ ਦੂਜੀ ਵਾਰ ਕਾਰਵਾਈ ਹੈ। ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ 'ਤੇ ਜਹਾਜ਼ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਅਗਲੇ ਦਿਨ ਉਹ ਰਿਹਾਅ ਹੋ ਗਏ ਸਨ। ਉੱਥੇ ਹੀ, ਨੇਹਾ ਬੋਰਾ ਨੂੰ ਵੀ ਸ਼ਨੀਵਾਰ ਨੂੰ ਰਿਹਾਅ ਕਰ ਦਿੱਤਾ ਗਿਆ। ਉੱਧਰ ਐਸ.ਆਈ. ਆਰ. ਦੇ ਵਿਰੋਧ ਵਿੱਚ ਕਾਂਗਰਸ ਦੀ ਰਾਮਲੀਲਾ ਮੈਦਾਨ ਵਿੱਚ 1 ਨਵੰਬਰ ਨੂੰ ਰੈਲੀ ਹੋਵੇਗੀ ਅਤੇ ਇਸ ਸਬੰਧੀ ਕਾਂਗਰਸ ਨੇ ਦਿੱਲੀ ਪੁਲਿਸ ਤੋਂ ਪਹਿਲਾਂ ਹੀ ਇਸ ਦੀ ਇਜਾਜ਼ਤ ਲੈ ਲਈ ਹੈ।