ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਹੋਈ ਮੌਤ। 

ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਹੋਈ ਮੌਤ। 

ਇਸ ਵੇਲੇ ਮਾਨਸਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਮੁਲਜ਼ਮ ਜਸਵੀਰ ਸਿੰਘ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਮਾਨਸਾ ਦੀ ਜੇਲ੍ਹ ’ਚ ਬੰਦ ਸੀ, ਜਿਸ ਨੂੰ ਛਾਤੀ ’ਚ ਦਰਦ ਤੇ ਸਾਹ ਲੈਣ ’ਚ ਦਿੱਕਤ ਆਉਣ ਮਗਰੋਂ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੇਸ਼ੀ ਭੁਗਤਣ ਦੌਰਾਨ ਉਸ ’ਤੇ ਇਕ ਵਕੀਲ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ 24 ਅਪ੍ਰੈਲ ਨੂੰ ਬੇਅਦਬੀ ਦੀ ਬੇਹੱਦ ਮੰਦਭਾਗੀ ਘਟਨਾ ਵਾਪਰੀ ਸੀ। ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠਾਂ ਦੀ ਲੜੀ ਚੱਲ ਰਹੀ ਸੀ ਅਤੇ ਸੰਗਤ ਗੁਰੂਘਰ 'ਚ ਨਤਮਸਤਕ ਹੋ ਰਹੀ ਸੀ। ਇਸ ਦੌਰਾਨ ਮੁਲਜ਼ਮ ਜਸਵੀਰ ਸਿੰਘ ਨੇ ਗੁਰੂਘਰ ਅੰਦਰ ਦਾਖ਼ਲ ਹੋ ਕੇ ਪਾਠੀ ਸਿੰਘ ਵੱਲ ਇਸ਼ਾਰਾ ਕੀਤਾ ਅਤੇ ਅੱਗੇ ਆ ਕੇ ਪਾਠੀ ਸਿੰਘ 'ਤੇ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਸੀ।