ਅਫ਼ਗਾਨਿਸਤਾਨ ਦੇ ਪੱਛਮੀ ਖੇਤਰ ''ਚ ਭੂਚਾਲ ਨੇ ਮਚਾਈ ਤਬਾਹੀ; ਹੁਣ ਤਕ ਕਰੀਬ 2,000 ਲੋਕਾਂ ਦੀ ਹੋਈ ਮੌਤ। 

ਅਫ਼ਗਾਨਿਸਤਾਨ ਦੇ ਪੱਛਮੀ ਖੇਤਰ ''ਚ ਭੂਚਾਲ ਨੇ ਮਚਾਈ ਤਬਾਹੀ; ਹੁਣ ਤਕ ਕਰੀਬ 2,000 ਲੋਕਾਂ ਦੀ ਹੋਈ ਮੌਤ। 

ਅਫ਼ਗਾਨਿਸਤਾਨ ਵਿਚ ਬੀਤੇ ਕੱਲ੍ਹ ਆਏ ਭਿਆਨਕ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਨਿਊਜ਼ ਏਜੰਸੀ ਏਪੀ ਨੇ ਤਾਲਿਬਾਨ ਦੇ ਬੁਲਾਰੇ ਦੇ ਹਵਾਲੇ ਨਾਲ ਕਿਹਾ ਕਿ ਭੂਚਾਲ ਕਾਰਨ ਦੇਸ਼ ਵਿਚ ਹੁਣ ਤਕ 2000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਹਜ਼ਾਰਾਂ ਲੋਕ ਜ਼ਖਮੀ ਹੋਏ ਹਨ। ਇਕ ਮੀਡੀਆ ਰੀਪੋਰਟ ਮੁਤਾਬਕ ਸ਼ਨਿਵਾਰ ਸਵੇਰੇ ਕਰੀਬ 11 ਵਜੇ ਹੇਰਾਤ ਸ਼ਹਿਰ ਤੋਂ 40 ਕਿਲੋਮੀਟਰ ਪੱਛਮ 'ਚ 6.3 ਤੀਬਰਤਾ ਦਾ ਭੂਚਾਲ ਆਇਆ, ਜਿਸ ਤੋਂ ਬਾਅਦ ਗੁਆਂਢੀ ਬਦਘਿਸ ਅਤੇ ਫਰਾਹ ਸੂਬਿਆਂ 'ਚ ਵੀ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਹੇਰਾਤ ਸੂਬੇ 'ਚ ਘੱਟੋ-ਘੱਟ 12 ਪਿੰਡ ਤਬਾਹ ਹੋ ਗਏ ਹਨ।

                       Image

ਇਸ ਦੇ ਨਾਲ ਹੀ ਸੰਯੁਕਤ ਰਾਸ਼ਟਰ ਨੇ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਹੈ ਕਿ ਰਾਹਤ ਅਤੇ ਬਚਾਅ ਕੰਮ ਚੱਲ ਰਿਹਾ ਹੈ, ਇਸ ਲਈ ਮੌਤਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਸਰਕਾਰੀ ਬੁਲਾਰੇ ਨੇ ਦਸਿਆ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਦੱਸ ਦੇਈਏ ਕਿ ਪਿਛਲੇ ਸਾਲ ਜੂਨ ਵਿਚ ਆਏ ਭੂਚਾਲ ਵਿਚ ਇਕ ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।