ਪੰਜਾਬ ਦਾ ਇਕ ਹੋਰ ਅਗਨੀਵੀਰ ਦੇਸ਼ ਦੀ ਰੱਖਿਆ ਕਰਦਾ ਹੋਇਆ ਸ਼ਹੀਦ

ਪੰਜਾਬ ਦਾ ਇਕ ਹੋਰ ਅਗਨੀਵੀਰ ਦੇਸ਼ ਦੀ ਰੱਖਿਆ ਕਰਦਾ ਹੋਇਆ ਸ਼ਹੀਦ

ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਤਾ ਦੇ ਰਹਿਣ ਵਾਲੇ ਸੇਵਾਮੁਕਤ ਸੂਬੇਦਾਰ ਨਾਇਬ ਸਿੰਘ ਦਾ ਪੁੱਤਰ ਅਗਨੀਵੀਰ ਜਵਾਨ ਸੁਖਵਿੰਦਰ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਜਵਾਨ ਸੁਖਵਿੰਦਰ ਸਿੰਘ ਜੰਮੂ-ਕਸ਼ਮੀਰ 'ਚ ਤਾਇਨਾਤ ਸੀ। ਸੁਖਵਿੰਦਰ ਸਿੰਘ ਇਕ ਸਾਲ ਪਹਿਲਾਂ ਹੀ ਭਰਤੀ ਹੋਇਆ ਸੀ। ਉਹ ਕੁਆਰਾ ਸੀ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਅਗਨੀਵੀਰ ਫੌਜੀ ਸੁਖਵਿੰਦਰ ਸਿੰਘ ਫੋਰ ਸਿੱਖ ਲਾਈ ਯੂਨਿਟ ਵਿੱਚ ਡਿਊਟੀ ਕਰਦਾ ਸੀ, ਜੋ ਪਿਛਲੇ 1 ਸਾਲ 9 ਮਹੀਨੇ ਪਹਿਲਾਂ ਹੀ ਦੇਸ਼ ਦੀ ਸੇਵਾ ਕਰਨ ਲਈ ਅਗਨੀਵੀਰ ਭਰਤੀ ਰਾਹੀਂ ਫੌਜ ਵਿੱਚ ਭਰਤੀ ਹੋਇਆ ਸੀ।

ਪਿਛਲੇ ਦਿਨੀਂ ਸਵੇਰੇ 9 ਵਜੇ ਦੇ ਕਰੀਬ ਫੌਜੀ ਸੁਖਵਿੰਦਰ ਸਿੰਘ ਦੀ ਗੱਲ ਉਸ ਦੇ ਪਿਤਾ ਸਾਬਕਾ ਸੂਬੇਦਾਰ ਨਾਇਬ ਸਿੰਘ ਨਾਲ ਹੋਈ ਸੀ, ਪਰ ਬਾਅਦ ਦੁਪਹਿਰ 12 ਵਜੇ ਦੇ ਕਰੀਬ ਉਸ ਦੇ ਪਿਤਾ ਨੂੰ ਇੱਕ ਫੌਜ ਅਫਸਰ ਦੇ ਫੋਨ ਤੋਂ ਸੂਚਨਾ ਮਿਲਦੀ ਹੈ ਕਿ ਉਸ ਦੇ ਫੌਜੀ ਪੁੱਤਰ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ ਹੈ। ਅਗਨੀਵੀਰ ਫੌਜੀ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇ ਉਸ ਦੇ ਪਿੰਡ ਮਹਿਤਾ ਵਿਖੇ ਪਹੁੰਚੀ। ਮ੍ਰਿਤਕ ਦੀ ਦੇਹ ਲੈ ਕੇ ਪਹੁੰਚੀ ਫੌਜ ਦੀ ਟੁਕੜੀ ਵੱਲੋਂ ਅੰਤਿਮ ਸਸਕਾਰ ਮੌਕੇ ਸਲੂਟ ਸਲਾਮੀ ਦੇ ਕੇ ਸ਼ਰਧਾਂਜਲੀ ਦਿਤੀ ਗਈ।