- Updated: February 17, 2025 01:55 PM
ਬਠਿੰਡਾ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਬਠਿੰਡਾ ਪੁਲਿਸ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਗਿੱਲ ਅਤੇ ਅਵਤਾਰ ਸਿੰਘ ਉਰਫ਼ ਢਿੱਲੋਂ ਵਜੋਂ ਹੋਈ ਹੈ।
ਦੋਵੇਂ ਫੂਲ ਥਾਣਾ ਬਠਿੰਡਾ ਵਿੱਚ ਦਰਜ ਬੀਐਨਐਸ ਅਤੇ ਅਸਲਾ ਐਕਟ ਦੇ ਕੇਸਾਂ ਵਿੱਚ ਲੋੜੀਂਦੇ ਸਨ। ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ। ਇਨ੍ਹਾਂ ਕੋਲੋਂ .32 ਬੋਰ ਦੇ 2 ਪਿਸਤੌਲ ਅਤੇ 5 ਕਾਰਤੂਸ ਬਰਾਮਦ ਹੋਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।