‘ਆਪ’ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

‘ਆਪ’ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ । ਰਾਜਵਿੰਦਰ ਕੌਰ ਥਿਆੜਾ ਦੀ ਜਗ੍ਹਾ ਹੁਣ ਇੱਥੋਂ ਦੀਪਕ ਬਾਲੀ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਿਛਲੇ ਕਈ ਦਿਨਾਂ ਤੋਂ ਜਲੰਧਰ ਕੈਂਟ ਦਾ ਹਲਕਾ ਇੰਚਾਰਜ ਬਦਲਣ ਨੂੰ ਲੈ ਕੇ ਚਰਚਾਵਾਂ ਚੱਲ ਰਹੀਆਂ ਸਨ। ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਖ਼ਿਲਾਫ਼ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਅਚਾਨਕ ਜਲੰਧਰ ਨਾਰਥ ਤੋਂ ਵੀ ਹਲਕਾ ਇੰਚਾਰਜ ਬਦਲਿਆ ਸੀ। ਉਸ ਸਮੇਂ ਦਿਨੇਸ਼ ਢੱਲ ਦੀ ਜਗ੍ਹਾ ਜਲੰਧਰ ਦੇ ਮੇਅਰ ਵਿਨੀਤ ਧੀਰ ਨੂੰ ਜ਼ਿੰਮੇਵਾਰੀ ਸੌਂਪੀ ਗਈ ਸੀ। ਜ਼ਿਕਰਯੋਗ ਹੈ ਕਿ ਦੀਪਕ ਬਾਲੀ ਲੰਬੇ ਸਮੇਂ ਤੋਂ ਜਲੰਧਰ ਵਿੱਚ ਪਾਰਟੀ ਦੇ ਕੰਮਾਂ ਵਿੱਚ ਸਰਗਰਮ ਸਨ। ਆਮ ਆਦਮੀ ਪਾਰਟੀ ਨੂੰ ਜਲੰਧਰ ਵਿੱਚ ਖੜ੍ਹਾ ਕਰਨ ਵਾਲੇ ਮੈਂਬਰਾਂ ਵਿੱਚ ਦੀਪਕ ਬਾਲੀ ਪ੍ਰਮੁੱਖ ਸਨ। ਇਸ ਦੇ ਨਾਲ ਹੀ ਉਹ ਪੂਰੇ ਦੋਆਬਾ ਵਿੱਚ ਪੰਜਾਬ ਸਰਕਾਰ ਦੇ 'ਸਾਡੇ ਰਾਮ' ਅਤੇ 'ਸ਼ਿਵ ਮਹਿਮਾ' ਦੇ ਚੱਲ ਰਹੇ ਪ੍ਰੋਗਰਾਮਾਂ ਦੀ ਦੇਖ-ਰੇਖ ਕਰ ਰਹੇ ਸਨ। ਇਨ੍ਹਾਂ ਪ੍ਰੋਗਰਾਮਾਂ ਦੀ ਸਫ਼ਲਤਾ ਤੋਂ ਬਾਅਦ ਹੀ ਪਾਰਟੀ ਨੇ ਦੀਪਕ ਬਾਲੀ ਨੂੰ ਹਲਕਾ ਕੈਂਟ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।