ਵੱਡੀ ਖ਼ਬਰ : ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਕਰਨਾਟਕ ''ਚ ਹਾਦਸੇ ਦਾ ਹੋਇਆ ਸ਼ਿਕਾਰ

ਵੱਡੀ ਖ਼ਬਰ : ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਕਰਨਾਟਕ ''ਚ ਹਾਦਸੇ ਦਾ ਹੋਇਆ ਸ਼ਿਕਾਰ

ਕਰਨਾਟਕ ਦੇ ਚਾਮਰਾਜਨਗਰ 'ਚ ਭਾਰਤੀ ਹਵਾਈ ਫ਼ੌਜ ਦਾ ਇਕ ਟ੍ਰੇਨਰ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਰਾਹਤ ਦੀ ਗੱਲ ਇਹ ਹੈ ਕਿ ਪਾਇਲਟ ਸੁਰੱਖਿਅਤ ਹਨ। ਭਾਰਤੀ ਹਵਾਈ ਫ਼ੌਜ ਨੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ 'ਤੇ ਇਸ ਹਾਦਸੇ ਨਾਲ ਜੁੜੀ ਖ਼ਬਰ ਸਾਂਝੀ ਕੀਤੀ ਹੈ। 

              Image

ਹਵਾਈ ਫ਼ੌਜ ਨੇ ਆਪਣੇ ਟਵੀਟ 'ਚ ਲਿਖਿਆ ਕਿ ਭਾਰਤੀ ਹਵਾਈ ਫ਼ੌਜ ਦਾ ਇਕ ਕਿਰਨ ਟ੍ਰੇਨਰ ਜਹਾਜ਼ ਅੱਜ ਕਰਨਾਟਕ ਦੇ ਚਮਰਾਜਨਗਰ ਦੇ ਮਕਾਲੀ ਪਿੰਡ ਕੋਲ ਨਿਯਮਿਤ ਸਿਖਲਾਈ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਕ ਮਹਿਲਾ ਪਾਇਲਟ ਸਮੇਤ ਦੋਵੇਂ ਪਾਇਲਟ ਸੁਰੱਖਿਅਤ ਹਨ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਗਏ ਹਨ।

                Image

ਦੱਸ ਦੇਈਏ ਕਿ ਹਾਲ ਹੀ ਮੱਧ ਪ੍ਰਦੇਸ਼ ਦੇ ਭਿੰਡ 'ਚ ਭਾਰਤੀ ਹਵਾਈ ਫ਼ੌਜ ਦੇ ਅਪਾਚੇ ਹੈਲੀਕਾਪਟਰ ਦੀ ਲੈਂਡਿੰਗ  ਕਰਵਾਈ ਗਈ ਸੀ। ਅਪਾਚੇ ਹੈਲੀਕਾਪਟਰ ਵਿਚ ਮਾਮੂਲੀ ਤਕਨੀਕੀ ਖਰਾਬੀ ਆ ਗਈ ਸੀ, ਜਿਸ ਤੋਂ ਬਾਅਦ ਇਸ ਦੀ ਲੈਂਡਿੰਗ ਕਰਵਾਈ ਗਈ ਸੀ।

               Image