ਅਜਾਇਬ ਭੱਟੀ ਅਤੇ ਸਾਬਕਾ ਐਸਐਸਪੀ ਰਾਜਿੰਦਰ ਸਿੰਘ ਭਾਜਪਾ ਨੂੰ ਵੱਡਾ ਝਟਕਾ ਦਿੰਦੇ ਹੋਏ ਮੁੜ ਕਾਂਗਰਸ ਵਿਚ ਹੋਏ ਸ਼ਾਮਲ

 ਅਜਾਇਬ ਭੱਟੀ ਅਤੇ ਸਾਬਕਾ ਐਸਐਸਪੀ ਰਾਜਿੰਦਰ ਸਿੰਘ ਭਾਜਪਾ ਨੂੰ ਵੱਡਾ ਝਟਕਾ ਦਿੰਦੇ ਹੋਏ ਮੁੜ ਕਾਂਗਰਸ ਵਿਚ ਹੋਏ ਸ਼ਾਮਲ

ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਲੀਡਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਜਾਇਬ ਭੱਟੀ ਅਤੇ ਸਾਬਕਾ ਐਸਐਸਪੀ ਰਾਜਿੰਦਰ ਸਿੰਘ ਨੇ ਘਰ ਵਾਪਸੀ ਕੀਤੀ ਹੈ। ਜੀ ਹਾਂ, ਇਨ੍ਹਾਂ ਨੇ ਭਾਜਪਾ ਨੂੰ ਛੱਡ ਮੁੜ ਕਾਂਗਰਸ ਦਾ ਪੱਲਾ ਫੜਿਆ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਅਜਾਇਬ ਭੱਟੀ ਭਾਜਪਾ ਵਿੱਚ ਸ਼ਾਮਲ ਹੋਏ ਸਨ। ਕਾਂਗਰਸ ਦੇ ਚੋਣ ਨਿਸ਼ਾਨ ਉਤੇ ਅਜੈਬ ਸਿੰਘ ਭੱਟੀ ਕਈ ਵਾਰ ਚੋਣ ਲੜ ਚੁੱਕੇ ਹਨ।

ਇਸ ਦੌਰਾਨ ਪ੍ਰਤਾਪ ਬਾਜਵਾ ਨੇ ਕਿਹਾ ਕਿ ਮੈਂ ਅਜੈਬ ਭੱਟੀ ਅਤੇ ਉਨ੍ਹਾਂ ਦੀ ਬੇਟੀ, ਜੋ ਕਿ ਪਾਰਟੀ ਦੇ ਸੀਨੀਅਰ ਨੇਤਾ ਹਨ, ਦਾ ਸਵਾਗਤ ਕਰਦਾ ਹਾਂ ਅਤੇ ਆਉਣ ਵਾਲੇ ਸਮੇਂ ਵਿਚ ਔਰਤਾਂ ਦੀ ਪਾਰਟੀ ਵਿਚ ਵੱਡੀ ਭੂਮਿਕਾ ਰਹੇਗੀ। ਉਨ੍ਹਾਂ ਕਿਹਾ ਕਿ ਉਹ ਰਿਟਾਇਰ ਐਸ.ਐਸ.ਪੀ ਰਜਿੰਦਰ ਸਿੰਘ ਦਾ ਵੀ ਸੁਆਗਤ ਕਰਦੇ ਹਨ ਕਿਉਂਕਿ ਉਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਵੀ ਫਾਇਦਾ ਹੋਵੇਗਾ ਅਤੇ ਜਿਵੇਂ-ਜਿਵੇਂ ਹੋਰ ਦੋਸਤ ਆਉਂਦੇ ਹਨ, ਪਾਰਟੀ ਹੋਰ ਮਜ਼ਬੂਤ ​​ਹੁੰਦੀ ਜਾਂਦੀ ਹੈ। ਸਰਕਾਰ 'ਤੇ ਵਰ੍ਹਦਿਆਂ ਬਾਜਵਾ ਨੇ ਕਿਹਾ ਕਿ 'ਆਪ' ਪਾਰਟੀ ਦਾ ਪੰਜਾਬ 'ਚ ਅਸਰ ਘੱਟ ਗਿਆ ਹੈ ਕਿਉਂਕਿ ਇਹ ਲੋਕ ਮਾਵਾਂ-ਧੀਆਂ ਨਾਲ ਜ਼ੁਬਾਨ ਕਰਕੇ ਮੁਕਰ ਗਏ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਿਆਸੀ ਪਾਰਟੀਆਂ ਵਿੱਚ ਦਲ-ਬਦਲੀ ਦਾ ਸਿਲਸਿਲਾ ਜਾਰੀ ਰਹਿੰਦਾ ਹੈ। ਅਕਤੂਬਰ ਮਹੀਨੇ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਸ਼ਾਮਲ ਹੋਏ ਕਾਂਗਰਸ ਦੇ 6 ਵੱਡੇ ਆਗੂ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ, ਜੀਤ ਮਹਿੰਦਰ ਸਿੱਧੂ, ਡਾ. ਮਹਿੰਦਰ ਰਿਣਵਾ ਅਤੇ ਹੰਸਰਾਜ ਜੋਸਨ ਘਰ ਪਰਤ ਆਏ ਹਨ।