ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਕਮੇਟੀ ਤਲਬ, 8 ਮਈ ਨੂੰ ਹੋਵੇਗੀ ਪੇਸ਼ੀ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਕਮੇਟੀ ਤਲਬ, 8 ਮਈ ਨੂੰ ਹੋਵੇਗੀ ਪੇਸ਼ੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਇੱਕ ਅਹਿਮ ਆਦੇਸ਼ ਜਾਰੀ ਕਰਦਿਆਂ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਮੁੱਚੀ ਕਾਰਜਕਾਰੀ ਕਮੇਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਗਿਆ ਹੈ। ਇਹ ਕਾਰਵਾਈ ਸੁਸਾਇਟੀ ਦੇ ਪ੍ਰਬੰਧਕੀ ਮੈਂਬਰਾਂ ਦੇ ਅੰਮ੍ਰਿਤਧਾਰੀ ਨਾ ਹੋਣ ਸਬੰਧੀ ਮਿਲੀ ਲਿਖਤੀ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ, ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਮੇਟੀ ਨੂੰ 8 ਮਈ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਦੌਰਾਨ ਕਮੇਟੀ ਦੇ ਜ਼ਿੰਮੇਵਾਰ ਅਧਿਕਾਰੀਆਂ ਤੋਂ ਸੂਚੀ ਨਾ ਦੇਣ ਦੇ ਕਾਰਨਾਂ ਬਾਰੇ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸੇ ਤਹਿਤ 8 ਮਈ ਦੀ ਇਸ ਇਕੱਤਰਤਾ ਦੌਰਾਨ ਸੰਸਥਾ ਦੇ ਭਵਿੱਖੀ ਪ੍ਰਬੰਧਾਂ ਅਤੇ ਮਰਯਾਦਾ ਦੀ ਪਾਲਣਾ ਸਬੰਧੀ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।